ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K ’ਚੋਂ ਅਜੇ ਨਹੀਂ ਹਟਣਗੇ ਸੁਰੱਖਿਆ ਬਲ : ਕੇਂਦਰੀ ਗ੍ਰਹਿ ਰਾਜ ਮੰਤਰੀ

J&K ’ਚੋਂ ਅਜੇ ਨਹੀਂ ਹਟਣਗੇ ਸੁਰੱਖਿਆ ਬਲ : ਕੇਂਦਰੀ ਗ੍ਰਹਿ ਰਾਜ ਮੰਤਰੀ

ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਜਾਰੀ ਤਣਾਅ ਦੇ ਮੱਦੇਨਜ਼ਰ, ਉਥੋਂ ਸੁਰੱਖਿਆ ਬਲਾਂ ਨੂੰ ਹਟਾਉਣ ਦੀ ਕੇਂਦਰ ਸਰਕਾਰ ਦੀ ਤੁਰੰਤ ਕੋਈ ਯੋਜਨਾ ਨਹੀਂ ਹੈ। ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨ ਵਾਪਸ ਲੈਣ ਤੋਂ ਬਾਅਦ ਕੇਂਦਰ ਨੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡ ਦਿੱਤਾ ਹੈ।

 

ਰੇਡੀ ਤੋਂ ਜਦੋਂ ਪੀਟੀਆਈ ਨੇ ਪੁੱਛਿਆ ਕਿ ਕੀ ਕੇਂਦਰ ਦੀ ਵਾਧੂ ਬਲਾਂ ਨੂੰ ਵਾਪਸ ਬਲਾਉਣ ਦੀ ਕੋਈ ਯੋਜਨਾ ਹੈ ਜਾਂ ਨਹੀਂ, ਤਾਂ ਇਸ ਉਤੇ ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਉਕਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਥੋਂ ਫੌਜ ਨੂੰ ਤੁਰੰਤ ਕਿਵੇਂ ਹਟਾ ਸਕਦੇ ਹਨ? ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਨੂੰ ਉਕਸਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਉਹ ਅੰਤਰਰਾਸ਼ਟਰੀ ਭਾਈਚਾਰੇ ਕੋਲ (ਸ਼ਿਕਾਇਤ ਕਰਨ) ਜਾ ਸਕੇ। ਸੁਰੱਖਿਆ ਬਲਾਂ ਨੂੰ ਵਾਪਸ ਬੁਲਾਉਣਾ ਹੈ ਜਾਂ ਨਹੀਂ, ਇਸ ਉਤੇ ਫੈਸਲਾ ਸਥਾਨਕ ਪ੍ਰਸ਼ਾਸਨ ਵੱਲੋਂ ਲਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿਚ ਸਥਿਤੀ ਹੁਣ ਸ਼ਾਂਤੀਪੂਰਣ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਥਿਤੀ ਦੀ ਰੈਗੂਲਰ ਨਿਗਰਾਨੀ ਕਰ ਰਹੇ ਹਨ। ਰੇਡੀ ਨੇ ਕਿਹਾ ਕਿ ਸਕੂਲ ਖੁੱਲ੍ਹ ਗਏ ਹਨ, ਧਾਰਾ 144 ਨੂੰ ਹਟਾ ਦਿੱਤਾ ਗਿਆ ਹੈ, ਸਰਕਾਰੀ ਦਫ਼ਤਰਾਂ ਵਿਚ ਕੰਮ ਹੋ ਰਿਹਾ ਹੈ ਅਤੇ ਕੁਝ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ। 

 

ਉਨ੍ਹਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਨੂੰ ਛੱਡਕੇ ਪੂਰੇ ਸੂਬੇ ਵਿਚ ਇੰਟਰਨੈਟ ਅਤੇ ਟੈਲੀਫੋਨ ਸੇਵਾਵਾਂ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ। ਇਹ ਪੁੱਛੇ ਜਾਣ ਉਤੇ ਵਿਰੋਧੀ ਪਾਰਟੀਆਂ ਨੂੰ ਸੂਬੇ ਵਿਚ ਮੀਟਿੰਗਾਂ ਕਰਨ ਦੀ ਆਗਿਆ ਕਿਉਂ ਨਹੀਂ ਦਿੱਤੀ ਜਾ ਰਹੀ, ਗ੍ਰਹਿ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਪਾਕਿਸਤਾਨ ਦੇ ਮਨਸੂਬਿਆਂ ਨੂੰ ਦੇਖਦੇ ਹੋਏ ਸਾਵਧਾਨੀ ਵਰਤ ਰਹੀ ਹੈ ਅਤੇ ਵਿਰੋਧੀ ਆਗੂਆ ਨੂੰ ਸਾਂਤੀ ਰੱਖਦੀ ਚਾਹੀਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No immediate plan to withdraw troops from jammu and kashmir says G Kishan Reddy