ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਨਹੀਂ ਹੋਣਗੇ IPL–2020 ਦੇ ਮੈਚ, ਕੇਜਰੀਵਾਲ ਸਰਕਾਰ ਦਾ ਵੱਡਾ ਫ਼ੈਸਲਾ

ਦਿੱਲੀ ’ਚ ਨਹੀਂ ਹੋਣਗੇ IPL–2020 ਦੇ ਮੈਚ, ਕੇਜਰੀਵਾਲ ਸਰਕਾਰ ਦਾ ਵੱਡਾ ਫ਼ੈਸਲਾ

ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਦੇ ਉੱਪ–ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਆਈਪੀਐੱਲ ਦੇ ਮੁਕਾਬਲਿਆਂ ਉੱਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ ਵੀ ਵਿਅਕਤੀ ਨਾਲ ਕੋਰੋਨਾ ਫੈਲ ਸਕਦਾ ਹੈ।

 

 

ਸ੍ਰੀ ਸਿਸੋਦੀਆ ਨੇ ਦੱਸਿਆ ਕਿ ਅਸੀਂ ਹਰ ਤਰ੍ਹਾਂ ਦੀ ਖੇਡ ਗਤੀਵਿਧੀ ਉੱਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੀਤਾ ਹੈ, ਜਿੱਥੇ ਲੋਕ ਵੱਡੀ ਗਿਣਤੀ ’ਚ IPL ਲਈ ਇਕੱਠੇ ਹੋਣਗੇ। ਦਿੱਲੀ ’ਚ ਸਾਰੀਆਂ ਖੇਡਾਂ, ਅਜਿਹੇ ਈਵੈਂਟਸ, ਸੈਮੀਨਾਰ, ਕਾਨਫ਼ਰੰਸਾਂ ਆਦਿ ਉੱਤੇ ਰੋਕ ਲਾ ਦਿੱਤੀ ਗਈ ਹੈ।

 

 

ਦਿੱਲੀ ਸਮੇਤ ਸਮੁੱਚੇ ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਦਿੱਲੀ ਸਰਕਾਰ ਨੇ ਸੀਵਾਇਡ–19 ਭਾਵ ਕੋਰੋਨਾ ਵਾਇਰਸ ਨੂੰ ਕੱਲ੍ਹ ਮਹਾਂਮਾਰੀ ਐਲਾਨ ਦਿੱਤਾ ਸੀ। ਲੈਫ਼ਟੀਨੈਂਟ ਗਵਰਨਰ ਅਨਿਲ ਬੈਜਲ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਾਲੇ ਹੋਈ ਸਮੀਖਿਆ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ।

 

 

ਮੀਟਿੰਗ ’ਚ ਦਿੱਲੀ ਸਰਕਾਰ ਨੇ ਅਹਿਤਿਆਤ ਵਜੋਂ ਸਾਰੇ ਸਿਨੇਮਾ ਹਾਲ ਤੇ ਜਿਹੜੇ ਸਕੂਲਾਂ ਤੇ ਕਾਲਜਾਂ ਵਿੱਚ ਇਮਤਿਹਾਨ ਨਹੀਂ ਚੱਲ ਰਹੇ ਹਨ; ਉਨ੍ਹਾਂ ਸਭ ਨੂੰ ਆਉਂਦੀ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।

 

ਲੈਫ਼ਟੀਨੈਂਟ ਗਵਰਨਰ ਨਾਲ ਸਮੀਖਿਆ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਕੋਰੋਨਾ ਨੂੰ ਲੈ ਕੇ ਪੈਦਾ ਹੋਏ ਹਾਲਾਤ ਨਾਲ ਨਿਪਟਣ ਲਈ ਦਿੱਲੀ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ’ਚ, ਹਾਲੇ ਤੱਕ ਜੋ ਵੀ ਕਦਮ ਚੁੱਕੇ ਗਏ ਹਨ, ਉਨ੍ਹਾਂ ਸਭ ਦੀ ਸਮੀਖਿਆ ਕੀਤੀ ਗਈ ਹੈ ਤੇ ਕਈ ਅਹਿਮ ਫ਼ੈਸਲੇ ਲਏ ਗਏ ਹਨ।

 

 

ਦਿੱਲੀ ਸਰਕਾਰ ਨੇ ਸਾਰੇ ਸਿਨੇਮਾ ਹਾਲ ਆਉਂਦੀ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਮਰੀਜ਼ਾਂ ਨੂੰ ਕੁਆਰਨਟਾਇਨ ਕਰਨ ਭਾਵ ਵੱਖ ਰੱਖ ਕੇ ਇਲਾਜ ਕਰਨ ਲਈ ਸਾਡੇ ਕੋਲ ਵੱਖਰੇ ਬਿਸਤਰੇ ਹਨ।

 

 

ਬੁਰਾੜੀ ਸਮੇਤ ਹੋਰ ਉਸਾਰੀ–ਅਧੀਨ ਹਸਪਤਾਲਾਂ ਵਿੱਚ ਵੀ ਕੁਆਰਨਟਾਇਨ ਕਰਨ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹਸਪਤਾਲਾਂ ’ਚ 500 ਤੋਂ ਵੱਧ ਬਿਸਤਰੇ ਤਿਆਰ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No match of IPL 2020 in Delhi A Big decision of Kejriwal Government