ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਆੱਡ–ਈਵਨ ਯੋਜਨਾ ਲਾਗੂ ਕਰਨ ਦੀ ਕੋਈ ਲੋੜ ਨਹੀਂ: ਗਡਕਰੀ

ਦਿੱਲੀ ’ਚ ਆੱਡ–ਈਵਨ ਯੋਜਨਾ ਲਾਗੂ ਕਰਨ ਦੀ ਕੋਈ ਲੋੜ ਨਹੀਂ: ਗਡਕਰੀ

ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਦਿੱਲੀ ’ਚ ਦੋਬਾਰਾ ਆੱਡ–ਈਵਨ ਯੋਜਨਾ ਸ਼ੁਰੂ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਰਿੰਗ ਰੋਡ ਰਾਹੀਂ ਦਿੱਲੀ ਦਾ ਪ੍ਰਦੂਸ਼ਣ ਕਾਫੀ ਘਟਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਆੱਡ–ਈਵਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਹੈ।

 

 

ਆੱਡ–ਈਵਨ ਬਾਰੇ ਜਦੋਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ – ‘ਨਹੀਂ, ਮੈਨੂੰ ਨਹੀਂ ਲੱਗਦਾ ਕਿ ਇਸ ਦੀ ਜ਼ਰੂਰਤ ਹੈ। ਰਿੰਗ ਰੋਡ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਬਹੁਤ ਘਟਿਆ ਹੈ ਤੇ ਆਉਣ ਵਾਲੇ ਦੋ ਸਾਲਾਂ ਵਿੱਚ ਸਾਡੀਆਂ ਯੋਜਨਾਵਾਂ ਨਾਲ ਇਹ ਸ਼ਹਿਰ ਪ੍ਰਦੂਸ਼ਣ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ।’

 

 

ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ਦਿੱਲੀ ਵਿੱਚ 4 ਤੋਂ 15 ਨਵੰਬਰ ਤੱਕ ਟੌਂਕ–ਜਿਸਤ ਭਾਵ ਆੱਡ–ਈਵਨ ਯੋਜਨਾ ਮੁੜ ਲਾਗੂ ਕੀਤੀ ਜਾਵੇਗੀ; ਤਾਂ ਜੋ ਉਸ ਦੌਰਾਨ ਵਾਯੂ ਪ੍ਰਦੂਸ਼ਣ ਨਾਲ ਨਿਪਟਿਆ ਜਾ ਸਕੇ।

 

 

ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਦੌਰਾਨ ਗੁਆਂਢੀ ਸੂਬਿਆਂ ਵਿੱਚ ਪਰਾਲ਼ੀ ਸਾੜਨ ਕਾਰਨ ਵਾਲੇ ਹਵਾ–ਪ੍ਰਦੂਸ਼ਣ ਦੇ ਉੱਚ–ਪੱਧਰ ਨਾਲ ਨਿਪਟਣ ਲਈ ਅਜਿਹਾ ਕਦਮ ਚੁੱਕਿਆ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No need to implement Odd-Even in Delhi says Gadkari