ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਿਛਲੇ ਇੱਕ ਸਾਲ ਤੋਂ ਕਿਸੇ ਅਧਿਕਾਰੀ ਤੇ ਨੇਤਾ ਨੇ ਨਹੀਂ ਸੁਣੀ ਉਨਾਓ ਪੀੜਤਾ ਦੀ ਕੋਈ ਬੇਨਤੀ

​​​​​​​ਪਿਛਲੇ ਇੱਕ ਸਾਲ ਤੋਂ ਕਿਸੇ ਅਧਿਕਾਰੀ ਤੇ ਨੇਤਾ ਨੇ ਨਹੀਂ ਸੁਣੀ ਉਨਾਓ ਪੀੜਤਾ ਦੀ ਕੋਈ ਬੇਨਤੀ

ਪਿਛਲੇ ਇੱਕ ਸਾਲ ਦੌਰਾਨ ਉੱਤਰ ਪ੍ਰਦੇਸ਼ ਦੇ ਸ਼ਹਿਰ ਉਨਾਓ ਦੀ 19 ਸਾਲਾ ਬਲਾਤਕਾਰ–ਪੀੜਤ ਕੁੜੀ ਤੇ ਉਸ ਦੇ ਪਰਿਵਾਰਕ ਮੈਂਬਰ ਸਾਰੇ ਉੱਚ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਦੇ ਨਾਲ–ਨਾਲ ਸਿਆਸੀ ਆਗੂਆਂ ਨੂੰ ਤਿੰਨ ਦਰਜਨ ਚਿੱਠੀਆਂ ਲਿਖ ਕੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਤੋਂ ਸੁਰੱਖਿਅਤ ਰੱਖਣ ਦੀ ਬੇਨਤੀ ਕਰ ਚੁੱਕੇ ਹਨ ਪਰ ਬਹੁਤੇ ਅਧਿਕਾਰੀਆਂ ਨੇ ਉਨ੍ਹਾਂ ਦੀ ਕਿਸੇ ਅਰਜ਼ੀ ਜਾਂ ਚਿੱਠੀ ਦਾ ਜੁਆਬ ਦੇਣਾ ਵੀ ਮੁਨਾਸਬ ਨਹੀਂ ਸਮਝਿਆ।

 

 

ਪੀੜਤ ਕੁੜੀ ਦੇ ਮਾਮੇ ਨੇ ਦੱਸਿਆ ਕਿ ਅਪ੍ਰੈਲ 2018 ਤੋਂ ਲੈ ਕੇ ਹੁਣ ਤੱਕ 36 ਅਰਜ਼ੀਆਂ ਲਿਖ ਚੁੱਕੇ ਹਨ ਪਰ ਕਿਸੇ ਨੇ ਕੋਈ ਕੰਨ ਨਹੀਂ ਧਰਿਆ। ਕੋਈ ਪੁਲਿਸ ਅਧਿਕਾਰੀ ਉਨ੍ਹਾਂ ਦੀ ਫ਼ਰਿਆਦ ਸੁਣਨ ਲਈ ਨਹੀਂ ਬਹੁੜਿਆ।

 

 

ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਸੀਬੀਆਈ ਦੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਸੀ ਪਰ ਕੋਈ ਫ਼ਾਇਦਾ ਨਹੀਂ ਹੋਇਆ। ਅਖ਼ੀਰ ਉਨ੍ਹਾਂ ਬੀਤੀ 12 ਜੁਲਾਈ ਨੂੰ ਭਾਰਤ ਦੇ ਚੀਫ਼ ਜਸਟਿਸ ਨੂੰ ਚਿੱਠੀ ਲਿਖ ਕੇ ਇਨਸਾਫ਼ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।

 

 

ਪੀੜਤ ਕੁੜੀ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਨੁੰ ਹੁਣ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੇ ਭਰਾ ਮਨੋਜ ਸਿੰਘ ਤੋਂ ਧਮਕੀਆਂ ਮਿਲ ਰਹੀਆਂ ਹਨ।

 

 

ਇਸ ਪਰਿਵਾਰ ਨੂੰ ਧਮਕੀਆਂ ਮਿਲਣ ਦੀ ਖ਼ਬਰ ਆਮ ਮੀਡੀਆ ਵੀ ਨਹੀਂ ਦੇ ਰਿਹਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No official and leader had heard any plea of Unnao victim for the last one year