ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਟਾਇਰਮੈਂਟ ਦੀ ਉਮਰ ਨਹੀਂ ਘਟਾਏਗੀ ਮੋਦੀ ਸਰਕਾਰ

ਕੇਂਦਰ ਸਰਕਾਰ ਨੇ ਬੁਧਵਾਰ ਨੂੰ ਦੱਸਿਆ ਕਿ ਸਰਕਾਰੀ ਮੁਲਾਜ਼ਮਾਂ ਦੀ ਰਿਟਾਇਰਮੈਂਟ ਉਮਰ 60 ਤੋਂ ਘਟਾ ਕੇ 58 ਸਾਲ ਨਹੀਂ ਕੀਤੀ ਜਾਵੇਗੀ। ਇਹ ਗੱਲ ਲੋਕ ਸਭਾ 'ਚ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਇੱਕ ਸਵਾਲ ਦੇ ਜਵਾਬ 'ਚ ਕਹੀ। 
 

ਉਨ੍ਹਾਂ ਕਿਹਾ, "ਕੇਂਦਰੀ ਸਿਵਲ ਸੇਵਾ (ਪੈਨਸ਼ਨ) ਨਿਯਮ ਅਤੇ 1972 ਦੇ ਨਿਯਮ 56 (ਜੇ) ਸਰਕਾਰ ਨੂੰ ਸਮੇਂ-ਸਮੇਂ 'ਤੇ ਮੁਲਾਜ਼ਮਾਂ ਦੇ ਕੰਮ ਦੀ ਨਿਗਰਾਨੀ ਦਾ ਅਧਿਕਾਰ ਦਿੰਦੇ ਹਨ। ਇਸ ਦੇ ਤਹਿਤ ਜੇ ਕੋਈ ਮੁਲਾਜ਼ਮ ਅਸਮਰੱਥ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਮੇਂ ਤੋਂ ਪਹਿਲਾਂ ਰਿਟਾਇਰ ਕੀਤਾ ਜਾ ਸਕਦਾ ਹੈ। ਇਸ ਦੇ ਲਈ ਤਿੰਨ ਮਹੀਨੇ ਦਾ ਨੋਟਿਸ ਦਿੱਤਾ ਜਾਂਦਾ ਹੈ ਜਾਂ ਇਸ ਦੇ ਬਦਲੇ ਤਿੰਨ ਮਹੀਨੇ ਦੀ ਤਨਖਾਹ ਤੇ ਭੱਤੇ ਦਿੱਤੇ ਜਾਂਦੇ ਹਨ।"

 


ਕੇਂਦਰੀ ਮੰਤਰੀ ਨੇ ਕਿਹਾ, "ਇਹ ਨਿਯਮ ਗਰੁੱਪ-ਏ ਅਤੇ ਬੀ ਦੇ ਸਰਕਾਰੀ ਮੁਲਾਜ਼ਮਾਂ 'ਤੇ ਲਾਗੂ ਹੁੰਦੇ ਹਨ। ਇਸ ਦੇ ਦਾਇਰੇ 'ਚ ਅਰਧ-ਸਰਕਾਰੀ ਸੰਸਥਾ 'ਚ ਕੰਮ ਕਰਨ ਵਾਲੇ ਮੁਲਾਜ਼ਮ ਵੀ ਹੋਣਗੇ, ਜੋ 35 ਸਾਲ ਦੀ ਉਮਰ ਪੂਰੀ ਕਰਨ ਤੋਂ ਪਹਿਲਾਂ ਸੇਵਾ 'ਚ ਆਏ ਹੋਣ ਅਤੇ ਉਨ੍ਹਾਂ ਦੀ ਉਮਰ 50 ਸਾਲ ਤੋਂ ਵੱਧ ਹੋ ਗਈ ਹੋਵੇ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No proposal to reduce retirement age of employees to 58