ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਰੰਪ ਦੇ ਦਾਅਵੇ 'ਤੇ ਭਾਰਤ ਦਾ ਰਿਐਕਸ਼ਨ, ਮੋਦੀ ਤੇ ਟਰੰਪ ਵਿਚਕਾਰ ਨਹੀਂ ਹੋਈ ਗੱਲਬਾਤ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਆ ਗਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਭਾਰਤ ਤੇ ਚੀਨ ਵਿਚਕਾਰ ਸਰਹੱਦ ਵਿਵਾਦ ਨੂੰ ਲੈ ਕੇ ਜੋ ਤਣਾਅ ਜਾਰੀ ਹੈ, ਉਸ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੂਡ ਠੀਕ ਨਹੀਂ ਹੈ। ਹੈਰਾਨੀ ਦੀ ਗੱਲ ਹੈ ਕਿ ਜਦੋਂ 4 ਅਪ੍ਰੈਲ ਤੋਂ ਬਾਅਦ ਪੀਐਮ ਮੋਦੀ ਤੇ ਟਰੰਪ ਵਿਚਕਾਰ ਕੋਈ ਗੱਲਬਾਤ ਨਹੀਂ ਹੋਈ ਤਾਂ ਉਹ ਇਹ ਦਾਅਵਾ ਕਿਸ ਆਧਾਰ 'ਤੇ ਕਰ ਰਹੇ ਹਨ।
 

ਟਰੰਪ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਭਾਰਤ-ਚੀਨ ਵਿਚਕਾਰ ਚੱਲ ਰਹੇ ਸਰਹੱਦੀ ਵਿਵਾਦ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਤੋਂ ਆ ਰਹੀ ਖ਼ਬਰ ਮੁਤਾਬਕ ਪੀਐਮ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਨਾਲ 4 ਅਪ੍ਰੈਲ ਤੋਂ ਬਾਅਦ ਕੋਈ ਗੱਲਬਾਤ ਨਹੀਂ ਕੀਤੀ। ਪੀਐਮ ਮੋਦੀ ਤੇ ਰਾਸ਼ਟਰਪਤੀ ਟਰੰਪ ਵਿਚਕਾਰ ਲੱਦਾਖ ਮੁੱਦੇ 'ਤੇ ਕੋਈ ਗੱਲਬਾਤ ਨਹੀਂ ਹੋਈ ਹੈ।
 

ਗ੍ਰਹਿ ਮੰਤਰਾਲੇ ਦੇ ਸੂਤਰਾਂ ਮੁਤਾਬਕ ਹਾਲ ਹੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਕੋਈ ਅਧਿਕਾਰਤ ਗੱਲਬਾਤ ਨਹੀਂ ਹੋਈ ਹੈ। ਦੋਵਾਂ ਆਗੂਆਂ ਵਿਚਕਾਰ ਆਖ਼ਰੀ ਗੱਲਬਾਤ 4 ਅਪ੍ਰੈਲ 2020 ਨੂੰ ਹੋਈ ਸੀ। ਇਸ ਗੱਲਬਾਤ ਦੌਰਾਨ ਟਰੰਪ ਤੇ ਮੋਦੀ ਵਿਚਕਾਰ ਕੋਵਿਡ-19 ਦੇ ਇਲਾਜ ਲਈ ਹਾਈਡ੍ਰੋ ਕਲੋਰੋਕਵੀਨ ਦਵਾਈ ਸਬੰਧੀ ਗੱਲਬਾਤ ਹੋਈ ਸੀ। ਉਦੋਂ ਅਮਰੀਕੀ ਰਾਸ਼ਟਰਪਤੀ ਨੇ ਇਸ ਦਵਾਈ 'ਤੇ ਭਾਰਤ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾਉਣ ਦੀ ਅਪੀਲ ਕੀਤੀ ਸੀ।
 

ਦੱਸ ਦੇਈਏ ਕਿ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਨੇ ਵੀ ਇਹ ਸਪੱਸ਼ਟ ਕੀਤਾ ਸੀ ਕਿ ਅਸੀਂ ਸਥਾਪਤ ਤੰਤਰ ਕੂਟਨੀਤਕ ਸੰਪਰਕਾਂ ਜ਼ਰੀਏ ਸਿੱਧਾ ਚੀਨ ਨਾਲ ਸੰਪਰਕ 'ਚ ਹਾਂ। ਭਾਰਤ-ਚੀਨ ਵਿਵਾਦ ਗੱਲਬਾਤ ਜ਼ਰੀਏ ਸੁਲਝਾ ਲਿਆ ਜਾਵੇਗਾ। ਅਸਲ 'ਚ ਵੀਰਵਾਰ ਨੂੰ ਰਾਸ਼ਟਰਪਤੀ ਟਰੰਪ ਨੇ ਵ੍ਹਾਈਟ ਹਾਊਸ ਦੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੱਦਾਖ ਮੁੱਦੇ 'ਤੇ ਬਿਲਕੁਲ ਵੀ ਚੰਗੇ ਮੂਡ 'ਚ ਨਹੀਂ ਹਨ।
 

ਉਨ੍ਹਾਂ ਕਿਹਾ ਸੀ, "ਲੱਦਾਖ ਮੁੱਦੇ 'ਤੇ ਮੋਦੀ ਬਹਤੇ ਚੰਗੇ ਮੂਡ 'ਚ ਨਹੀਂ ਹਨ ਤੇ ਉਹ ਕਿਸੇ ਵੱਡੇ ਸੰਘਰਸ਼ ਲਈ ਤਿਆਰ ਨਹੀਂ ਹਨ।" ਟਰੰਪ ਨੇ ਕਿਹਾ ਕਿ ਭਾਰਤ ਤੇ ਚੀਨ ਵਿਚਕਾਰ ਸਰਹੱਦ ਨੂੰ ਲੈ ਕੇ ਇੱਕ ਵੱਡਾ ਸੰਘਰਸ਼ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:No recent contact between PM Narendra Modi and US President Donald Trump government sources