ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਦਿੱਲੀ ਵਿਧਾਨ ਸਭਾ ਚੋਣਾਂ 2020 ਦੀਆਂ 70 ਸੀਟਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ, ਜੋ 21 ਜਨਵਰੀ ਤੱਕ ਚੱਲੇਗੀ। ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਇਸ ਤੋਂ ਬਾਅਦ 22 ਜਨਵਰੀ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਜੇ ਉਮੀਦਵਾਰ ਆਪਣਾ ਨਾਮ ਵਾਪਸ ਲੈਣਾ ਚਾਹੁੰਦਾ ਹੈ ਤਾਂ ਉਸ ਦੀ ਅੰਤਮ ਤਰੀਕ 24 ਜਨਵਰੀ ਹੈ।
 

ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ 8 ਫਰਵਰੀ ਨੂੰ ਹੋਵੇਗੀ, ਜਦੋਂਕਿ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਇੱਥੇ 2689 ਕੇਂਦਰਾਂ 'ਤੇ 13750 ਬੂਥ ਬਣਾਏ ਜਾਣਗੇ, ਜਿੱਥੇ ਵੋਟਰ ਆਪਣੀ ਵੋਟ ਦੇ ਸਕਣਗੇ। ਸੰਭਾਵਨਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅੱਜ ਮੰਗਲਵਾਰ ਨੂੰ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰੇਗੀ।
 

ਪਿਛਲੇ ਦੋ ਦਹਾਕਿਆਂ ਤੋਂ ਰਾਜਧਾਨੀ ਦੀ ਸੱਤਾ ਤੋਂ ਦੂਰ ਭਾਜਪਾ ਇੱਕ ਮਜ਼ਬੂਤ​​ਉਮੀਦਵਾਰ ਲਈ ਬੈਠਕਾਂ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਘੋਸ਼ਣਾ ਕਰੇਗੀ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਬਾਰੇ ਕਿਹਾ ਜਾ ਰਿਹਾ ਹੈ ਕਿ ਉਹ ਛੇਤੀ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।
 

ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 22 ਫ਼ਰਵਰੀ 2020 ’ਚ ਖ਼ਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਦਿੱਲੀ ’ਚ ਚੋਣਾਂ ਕਰਵਾ ਕੇ ਨਵੀਂ ਸਰਕਾਰ ਦਾ ਗਠਨ ਕੀਤਾ ਜਾਣਾ ਹੈ। ਇਸ ਵਾਰ ਸਿੱਧਾ ਮੁਕਾਬਲਾ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੰਨਿਆ ਜਾ ਰਿਹਾ ਹੈ।
 

ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 70 ਵਿੱਚੋਂ 67 ਸੀਟਾਂ ਉੱਤੇ ਹੂੰਝਾ ਫੇਰਿਆ ਸੀ। ਤਦ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਹੀ ਮਿਲੀਆਂ ਸਨ ਤੇ ਕਾਂਗਰਸ ਦਿੱਲੀ ’ਚ ਆਪਣਾ ਖਾਤਾ ਵੀ ਨਹੀਂ ਸੀ ਖੋਲ੍ਹ ਸਕੀ ਸੀ। ਪਿਛਲੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਭਾਰੀ ਹਮਾਇਤ ਮਿਲੀ ਸੀ ਅਤੇ ਉਸ ਨੇ ਸਾਰੀਆਂ ਸੱਤ ਸੀਟਾਂ ਉੱਤੇ ਜਿੱਤ ਹਾਸਲ ਕੀਤੀ ਸੀ। ਇਸ ਚੋਣ ’ਚ ਭਾਜਪਾ ਨੂੰ 56.86 ਫ਼ੀ ਸਦੀ ਵੋਟਾਂ ਮਿਲੀਆਂ ਸਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Nomination process for Delhi polls to begin today