ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰੀ ਪੰਡਤਾਂ ਦੀ ਕਸ਼ਮੀਰ ਵਾਪਸੀ ਨੂੰ ਕੋਈ ਨਹੀਂ ਰੋਕ ਸਕਦਾ: ਰਾਜਨਾਥ ਸਿੰਘ

ਕਸ਼ਮੀਰੀ ਪੰਡਤਾਂ ਦੀ ਕਸ਼ਮੀਰ ਵਾਪਸੀ ਨੂੰ ਕੋਈ ਨਹੀਂ ਰੋਕ ਸਕਦਾ: ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜੰਮੂ–ਕਸ਼ਮੀਰ ਦੇ ਪੁਨਰਗਠਨ ਅਤੇ ਧਾਰਾ–370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਖ਼ਤਮ ਕਰਨ ਦੇ ਐੱਨਡੀਏ ਸਰਕਾਰ ਦੇ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਕਸ਼ਮੀਰੀ ਪੰਡਤਾਂ ਨੂੰ ਕਸ਼ਮੀਰ ਵਾਪਸ ਜਾਣ ਤੋਂ ਦੁਨੀਆ ਦੀ ਕੋਈ ਤਾਕਤ ਨਹੀਂ ਰੋਕ ਸਕਦੀ।

 

 

ਸ੍ਰੀ ਰਾਜਨਾਥ ਸਿੰਘ ਨੇ ਕੱਲ੍ਹ ਕਰਨਾਟਕ ਦੇ ਮੈਂਗਲੁਰੂ ’ਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ 1990 ਦੇ ਦਹਾਕੇ ’ਚ ਅੱਤਵਾਦ ਵਧਣ ਦੌਰਾਨ ਕਸ਼ਮੀਰ ਵਾਦੀ ’ਚੋਂ ਕਸ਼ਮੀਰੀ ਪੰਡਤਾਂ ਦੀ ਹਿਜਰਤ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਤਾਕਤ ਉਨ੍ਹਾਂ ਨੂੰ ਆਪਣੇ ਘਰਾਂ ’ਚ ਪਰਤਣ ਤੋਂ ਨਹੀਂ ਰੋਕ ਸਕਦਾ।

 

 

ਪਾਕਿਸਤਾਨ ਨੂੰ ਇੱਕ ਸਖ਼ਤ ਸੰਦੇਸ਼ ਦਿੰਦਿਆਂ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਨੂੰ ਪਹਿਲਾਂ ਕੁਝ ਨਹੀਂ ਆਖਾਂਗੇ ਪਰ ਜੇ ਸਾਨੂੰ ਕੋਈ ਪਰੇਸ਼ਾਨ ਕਰਦਾਹੈ, ਤਾਂ ਅਸੀਂ ਉਸ ਨੂੰ ਵੀ ਚੈਨ ਨਾਲ ਨਹੀਂ ਰਹਿਣ ਦੇਵਾਂਗੇ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨਹਿਰੂ ਨੂੰ ਪਾਕਿਸਤਾਨ ’ਚ ਹਿੰਦੂਆਂ, ਸਿੱਖਾਂ ਜਿਹੀਆਂ ਘੱਟ–ਗਿਣਤੀਆਂ ਦੇ ਭਾਰਤ ਆਉਣ ’ਤੇ ਉਨ੍ਹਾਂ ਨੁੰ ਨਾਗਰਿਕਤਾ ਦੇਣ ਲਈ ਕਿਹਾ ਸੀ।

 

 

ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਗਾਂਧੀ ਜੀ ਦੀ ਸੋਚ ਨੂੰ ਹੀ ਪੂਰਾ ਕੀਤਾ ਹੈ। ਨਾਗਰਿਕਤਾ ਸੋਧ ਕਾਨੁੰਨ (CAA) ਬਾਰੇ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਨੂੰਨ ਨਹੀਂ ਹੈ, ਸਗੋਂ ਧਾਰਮਿਕ ਤਸ਼ੱਦਦ ਦੇ ਸ਼ਿਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਾਸਤੇ ਹੈ।

 

 

ਗ਼ੈਰ–ਭਾਜਪਾ ਹਕੂਮਤ ਵਾਲੇ ਸੂਬਿਆਂ ਵੱਲੋਂ CAA ਲਾਗੂ ਕਰਨ ਤੋਂ ਇਨਕਾਰ ਕਰਨ ਬਾਰੇ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਸੀਏਏ ਇੱਕ ਕੇਂਦਰੀ ਕਾਨੁੰਨ ਹੈ ਤੇ ਸਭ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ।

 

 

ਕਾਂਗਰਸ ਉੱਤੇ ਇਸ ਮੁੱਦੇ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਕਾਂਗਰਸ ਨੂੰ ਰਾਸ਼ਟਰ ਪ੍ਰਤੀ ਆਪਣਾ ਫ਼ਰਜ਼ ਬੱਸ ਇਸ ਲਈ ਨਹੀਂ ਭੁੱਲ ਜਾਣਾ ਚਾਹੀਦਾ ਕਿ ਉਹ ਵਿਰੋਧੀ ਧਿਰ ’ਚ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:None can stop Return of Kashmiri Pandits to Kashmir says Rajnath Singh