ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ ਰੋਕਣ 'ਚ ਪੁਲਿਸ ਨਾਕਾਮ, ਫੌਜ ਨੂੰ ਭੇਜਿਆ ਜਾਵੇ : ਅਰਵਿੰਦ ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਨਾਗਰਿਕਤਾ ਸੋਧ ਕਾਨੂੰਨ ਬਾਰੇ ਦਿੱਲੀ ਹਿੰਸਾ ਮਾਮਲੇ 'ਤੇ ਸੈਨਾ ਦੀ ਤਾਇਨਾਤੀ ਦੀ ਮੰਗ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਤਰ-ਪੂਰਬੀ ਦਿੱਲੀ ਹਿੰਸਾ ‘ਤੇ ਟਵੀਟ ਕਰਦਿਆਂ ਗ੍ਰਹਿ ਮੰਤਰਾਲੇ ਤੋਂ ਫ਼ੌਜ ਦੀ ਤੁਰੰਤ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਸਥਿਤੀ ਬਹੁਤ ਖਰਾਬ ਹੈ ਅਤੇ ਦਿੱਲੀ ਪੁਲਿਸ ਇਸ 'ਤੇ ਕਾਬੂ ਪਾਉਣ ਵਿਚ ਅਸਮਰੱਥ ਰਹੀ ਹੈ। ਇਸ ਦੇ ਲਈ ਅਰਵਿੰਦ ਕੇਜਰੀਵਾਲ ਗ੍ਰਹਿ ਮੰਤਰਾਲੇ ਨੂੰ ਇੱਕ ਪੱਤਰ ਵੀ ਲਿਖਣ ਜਾ ਰਹੇ ਹਨ। ਦੱਸ ਦੇਈਏ ਕਿ ਦਿੱਲੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 20 ਹੋ ਗਈ ਹੈ।
 

 

ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, "ਮੈਂ ਸਾਰੀ ਰਾਤ ਲੋਕਾਂ ਨਾਲ ਸੰਪਰਕ ਵਿੱਚ ਰਿਹਾ। ਸਥਿਤੀ ਕਾਫ਼ੀ ਚਿੰਤਾਜਨਕ ਹੈ। ਪੁਲਿਸ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਥਿਤੀ ਨੂੰ ਕਾਬੂ ਕਰਨ ਅਤੇ ਲੋਕਾਂ ਦਾ ਵਿਸ਼ਵਾਸ ਵਧਾਉਣ 'ਚ ਅਸਮਰੱਥ ਰਹੀ ਹੈ। ਫ਼ੌਜ ਨੂੰ ਤੁਰੰਤ ਬੁਲਾਇਆ ਜਾਵੇ ਅਤੇ ਬਾਕੀ ਪ੍ਰਭਾਵਿਤ ਇਲਾਕਿਆਂ ਵਿਚ ਕਰਫਿਊ ਲਗਾਇਆ ਜਾਵੇ। ਇਸ ਦੇ ਲਈ ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਰਿਹਾ ਹਾਂ।"
 

ਦਰਅਸਲ, ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਕਰਨ ਅਤੇ ਵਿਰੋਧ ਕਰਨ ਵਾਲਿਆਂ 'ਚ ਹਿੰਸਕ ਝੜਪਾਂ ਵਿੱਚ ਹੁਣ ਤਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰ-ਪੂਰਬੀ ਦਿੱਲੀ ਹਿੰਸਾ 'ਚ ਜ਼ਖਮੀਆਂ ਦੀ ਗਿਣਤੀ 250 ਤੋਂ ਵੱਧ ਹੈ, ਜਿਨ੍ਹਾਂ ਵਿੱਚੋਂ 56 ਪੁਲਿਸ ਮੁਲਾਜ਼ਮ ਹਨ। ਐਤਵਾਰ ਨੂੰ ਸ਼ੁਰੂ ਹੋਈ ਹਿੰਸਾ ਮੰਗਲਵਾਰ ਨੂੰ ਵੀ ਜਾਰੀ ਰਹੀ। ਉੱਤਰੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ ਸਮੇਤ ਕਈ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਮਾਹੌਲ ਅਜੇ ਵੀ ਤਣਾਅਪੂਰਨ ਹੈ। ਹਾਲਾਂਕਿ ਪ੍ਰਸ਼ਾਸਨ ਨੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:North East Delhi Violence Arvind Kejriwal says Army should be called in Delhi affected areas