ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਕੋਰੋਨਾ ਵਾਇਰਸ ਦਾ ਅੰਕੜਾ 8300 ਤੋਂ ਪਾਰ, 273 ਲੋਕਾਂ ਦੀ ਮੌਤ

ਭਾਰਤ 'ਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ ਵਿੱਚ 909 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 8356 ਹੋ ਗਈ ਹੈ। ਪਿਛਲੇ 24 ਘੰਟਿਆਂ 'ਚ ਕੋਰੋਨਾ ਤੋਂ 34 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਕੋਵਿਡ-19 ਮਹਾਂਮਾਰੀ ਨਾਲ ਦੇਸ਼ 'ਚ ਮੌਤ ਦੀ ਕੁਲ ਗਿਣਤੀ 273 ਹੋ ਗਈ ਹੈ।
 

ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕੋਰੋਨਾ ਵਾਇਰਸ ਦੇ ਕੁਲ 8356 ਮਾਮਲਿਆਂ ਵਿਚੋਂ 7367 ਕਿਰਿਆਸ਼ੀਲ ਮਾਮਲੇ ਹਨ। ਇਸ ਤੋਂ ਇਲਾਵਾ 715 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਐਤਵਾਰ ਸਵੇਰੇ 8 ਵਜੇ ਤੱਕ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਕਾਰਨ ਸਭ ਤੋਂ ਵੱਧ 127 ਲੋਕਾਂ ਦੀ ਮੌਤ ਹੋਈ ਹੈ। ਇੱਥੇ ਹੁਣ ਇਸ ਮਹਾਂਮਾਰੀ ਦੇ ਪੀੜਤਾਂ ਦੀ ਗਿਣਤੀ 2096 ਤੱਕ ਪਹੁੰਚ ਗਈ ਹੈ।
 

ਮਹਾਰਾਸ਼ਟਰ : ਦੇਸ਼ ਵਿੱਚ ਸਭ ਤੋਂ ਵੱਧ ਕੋਰੋਨਾ ਦੀ ਮਾਰ ਮਹਾਰਾਸ਼ਟਰ 'ਤੇ ਪਈ ਹੈ। ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ ਕੁੱਲ 2096 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਦੇ ਇਨ੍ਹਾਂ ਕੁੱਲ ਮਾਮਲਿਆਂ ਵਿਚੋਂ 1761 ਕੇਸ ਸਰਗਰਮ ਹਨ ਅਤੇ 208 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸ ਸੂਬੇ ਵਿੱਚ ਹੁਣ ਤਕ 127 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
 

ਦਿੱਲੀ : ਦਿੱਲੀ ਵਿੱਚ ਕੋਰੋਨਾ ਦੀ ਲਾਗ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦਾ ਮਾਮਲਾ 1000 ਨੂੰ ਪਾਰ ਕਰ ਗਿਆ ਹੈ। ਹੁਣ ਤੱਕ 1113 ਮਾਮਲਿਆਂ ਵਿੱਚ 1069 ਸਰਗਰਮ ਕੇਸ ਹਨ। ਜਦਕਿ ਕੋਵਿਡ-19 ਮਹਾਂਮਾਰੀ ਕਾਰਨ 19 ਲੋਕਾਂ ਦੀ ਮੌਤ ਹੋ ਗਈ ਹੈ ਅਤੇ 25 ਲੋਕ ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ।
 

ਤਾਮਿਲਨਾਡੂ : ਤਾਮਿਲਨਾਡੂ ਵਿੱਚ ਵੀ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਇਸ ਰਾਜ ਵਿੱਚ ਕੋਰੋਨਾ ਵਾਇਰਸ ਦੇ 1023 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 969 ਕੇਸ ਸਰਗਰਮ ਹਨ। ਇੱਥੇ 10 ਦੀ ਮੌਤ ਹੋ ਗਈ ਹੈ ਅਤੇ 44 ਪੂਰੀ ਤਰ੍ਹਾਂ ਇਸ ਮਹਾਂਮਾਰੀ ਤੋਂ ਠੀਕ ਹੋ ਗਏ ਹਨ।
 

ਪੰਜਾਬ : ਪੰਜਾਬ 'ਚ ਕੋਰੋਨਾ ਵਾਇਰਸ ਦੇ 3909 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 158 ਦੀ ਰਿਪੋਰਟ ਪਾਜ਼ੀਟਿਵ ਆਈ ਹੈ। 3249 ਦੀ ਰਿਪੋਰਟ ਨੈਗੇਟਿਵ ਅਤੇ 502 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:novel coronavirus cases in India rises to 8300