ਅਗਲੀ ਕਹਾਣੀ

ਨਵੰਬਰ ’84 ਕਤਲੇਆਮ: ਰੋਸ ਪ੍ਰਗਟਾ ਰਹੇ ਸੁਖਬੀਰ ਤੇ ਹਰਸਿਮਰਤ ਨੂੰ ਹਿਰਾਸਤ ’ਚ ਲਿਆ

1 / 2ਨਵੰਬਰ ’84 ਕਤਲੇਆਮ: ਰੋਸ ਪ੍ਰਗਟਾ ਰਹੇ ਸੁਖਬੀਰ ਤੇ ਹਰਸਿਮਰਤ ਨੂੰ ਹਿਰਾਸਤ ’ਚ ਲਿਆ

2 / 2ਨਵੰਬਰ 1984 ਸਿੱਖ ਕਤਲੇਆਮ ਵਿਰੁੱਧ ਅਕਾਲੀ ਦਲ ਦਾ ਦਿੱਲੀ ’ਚ ਰੋਸ ਮੁਜ਼ਾਹਰਾ

PreviousNext

ਨਵੰਬਰ 1984 ਦੇ ਸਿੱਖ ਕਤਲੇਆਮ ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਲਈ ਦਿੱਲੀ ਦੇ ਜੰਤਰ ਮੰਤਰ ਤੇ ਰੋਸ ਪ੍ਰਦਰਸ਼ਨ ਕਰ ਰਰੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਸਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਕਈ ਅਕਾਲੀਆਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ ਹੈ। ਬਾਦਲਾਂ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਵੱਲੋਂ ਇਹ ਰੋਸ ਮਾਰਚ, ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਸੈਂਟਰਲ ਦਿੱਲੀ ਦੇ ਸੰਸਦ ਮਾਰਗ ਥਾਣੇ ਦੇ ਨੇੜੇ ਰੋਕ ਦਿੱਤਾ ਗਿਆ।

 

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡਾ ਭਾਈਚਾਰਾ 34 ਸਾਲਾਂ ਤੋਂ ਇਨਸਾਫ ਮੰਗ ਰਿਹਾ ਹੈ। ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਕਈ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ ਅਤੇ ਬਹੁਤ ਸਾਰੇ ਲੋਕਾਂ ਦੇ ਆਪਣੇ ਘਰ ਤਬਾਹ ਕਰ ਦਿੱਤੇ ਗਏ।

 

ਹਰਸਿਮਰਤ ਕੌਰ ਬਾਦਲ ਨੇ ਪੁਲਿਸ ਹਿਰਾਸਤ `ਚ ਲਏ ਜਾਣ ਤੋਂ ਪਹਿਲਾਂ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲੀ ਦਲ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ, ਜਿਸ ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਕੌਮੀ ਰਾਜਧਾਨੀ ਅਤੇ ਦੇਸ਼ ਦੇ ਹੋਰ ਹਿੱਸਿਆਂ ਚ ਵੱਡੀ ਗਿਣਤੀ ਵਿਚ ਸਿੱਖਾਂ ਨੂੰ ਕਤਲ ਕਰ ਦਿੱਤਾ ਗਿਆ ਸੀ। 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:November 84 massacre In protest Sukhbir and Harsimrat were arrested