ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਣ 111 ਸਰਕਾਰੀ ਲੈਬਾਂ 'ਚ ਹੋਵੇਗਾ ਕੋਰੋਨਾ ਵਾਇਰਸ ਟੈਸਟ

ਕੋਰੋਨਾ ਨੂੰ ਲੈ ਕੇ ਫੈਲ ਰਹੀਆਂ ਝੂਠੀਆਂ ਖ਼ਬਰਾਂ 'ਤੇ ਸਨਿੱਚਰਵਾਰ ਨੂੰ ਸਰਕਾਰ ਨੇ ਕਿਹਾ ਕਿ ਉਹ ਅਜਿਹੀਆਂ ਖ਼ਬਰਾਂ ਤੋਂ ਬਚਣ ਅਤੇ ਨਾ ਘਬਰਾਉਣ। ਕੇਂਦਰੀ ਸਿਹਤ ਵਿਭਾਗ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਅਸੀ ਕਾਫੀ ਦਿਨ ਤੋਂ ਆਪਣੀ ਲੈਬ ਨੂੰ ਵਧਾਉਣ ਬਾਰੇ ਕੰਮ ਕਰ ਰਹੇ ਸੀ। 
 

ਸਨਿੱਚਰਵਾਰ ਨੂੰ ਆਈਸੀਐਮਆਰ ਦੇ ਡਾਇਰੈਕਟਰ ਨੇ ਸੂਬਾ ਸਰਕਾਰਾਂ ਨਾਲ ਗੱਲਬਾਤ ਕੀਤੀ, ਜਿਸ ਤੋਂ ਬਾਅਦ 111 ਲੈਬਾਂ ਨੇ ਹੁਣ ਕੋਰੋਨਾ ਦੀ ਜਾਂਚ ਕਰਨ ਲਈ ਦੇਸ਼ ਭਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਾਈਵੇਟ ਸੈਕਟਰ ਦੀਆਂ ਲੈਬਾਂ ਨੂੰ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ 'ਚ ਗੱਲਬਾਤ ਲਗਭਗ ਫਾਈਨਲ ਹੋ ਚੁੱਕੀ ਹੈ।
 

ਸਿਹਤ ਸਕੱਤਰ ਨੇ ਕਿਹਾ ਕਿ ਸਾਬਣ ਨਾਲ ਹੱਥ ਧੋਣ ਅਤੇ ਸੈਨੀਟਾਈਜ਼ਰ ਨਾਲ ਸਫ਼ਾਈ ਕਰਨ ਵਿੱਚ ਕੋਈ ਅੰਤਰ ਨਹੀਂ ਹੈ। ਜੇ ਤੁਸੀਂ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਂਦੇ ਹੋ ਤਾਂ ਤੁਹਾਨੂੰ ਹੈਂਡ ਸੈਨੀਟਾਈਜ਼ਰ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਨਾਜ਼ੁਕ ਹਾਲਾਤ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ ਅਤੇ ਪੂਰੇ ਸਿਹਤ ਖੇਤਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।
 

ਉਨ੍ਹਾਂ ਕਿਹਾ ਕਿ ਦੇਸ਼ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਵਿਚਾਰ-ਵਟਾਂਦਰਾ ਹੋਇਆ। ਇਸ 'ਚ ਸਰਜਰੀ ਨੂੰ ਮੁਲਤਵੀ ਕਰਨ ਲਈ ਕਿਹਾ ਗਿਆ ਅਤੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਜ਼ਰੂਰੀ ਹੋਣ ਤਕ ਹਸਪਤਾਲ ਨਾ ਜਾਓ। ਉਨ੍ਹਾਂ ਕਿਹਾ ਕਿ ਦੇਸ਼ ਇਸ ਸਥਿਤੀ ਨਾਲ ਹਰ ਤਰ੍ਹਾਂ ਨਾਲ ਨਜਿੱਠਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀਆਂ ਦੀ ਬੈਠਕ ਵਿੱਚ ਦਵਾਈਆਂ ਦੀ ਕਾਲਾ ਬਾਜ਼ਾਰੀ ਨਾ ਹੋਵੇ, ਇਸ ਨੂੰ ਲੈ ਕੇ ਸਖ਼ਤ ਕਦਮ ਚੁੱਕਣ ਦੀ ਗੱਲ ਕੀਤੀ ਗਈ ਹੈ।
 

ਉਨ੍ਹਾਂ ਕਿਹਾ ਕਿ ਮਾਸਕ ਬਾਰੇ ਕਈ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਵੇਂ ਕਿ ਮਾਸਕ ਨੂੰ ਪਹਿਨਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ। ਇਸ 'ਚ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਲੋਕ ਆਪਸ 'ਚ ਇੱਕ ਮੀਟਰ ਦੀ ਦੂਰੀ ਬਣਾਉਣ ਅਤੇ ਮਾਸਕ ਸਿਰਫ ਉਦੋਂ ਲਗਾਓ ਜਦੋਂ ਸਰਦੀ-ਜ਼ੁਕਾਮ ਹੋਵੇ।
 

ਲਵ ਅਗਰਵਾਲ ਨੇ ਕਿਹਾ ਕਿ ਹਰੇਕ ਸੂਬੇ ਨੂੰ ਡਿਜਾਸਟਰ ਫੰਡ ਦੀ ਵਰਤੋਂ ਕਰਨ ਦਾ ਅਧਿਕਾਰ ਹੈ। ਜਿਸ 'ਚ ਉਹ ਕੋਈ ਚੀਜ਼ ਖਰੀਦ ਸਕਦਾ ਹੈ ਅਤੇ ਹੈਲਥ ਸਟਾਫ਼ ਲਈ ਵੀ ਉਹ ਕੁਝ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Now 111 government labs will have corona virus test