ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਣ ਅਕਸ਼ੇ ਠਾਕੁਰ ਪੁੱਜਾ ਰਹਿਮ ਦੀ ਬੇਨਤੀ ਲੈ ਕੇ ਰਾਸ਼ਟਰਪਤੀ ਦੇ ਦਰ

ਹੁਣ ਅਕਸ਼ੇ ਠਾਕੁਰ ਪੁੱਜਾ ਰਹਿਮ ਦੀ ਬੇਨਤੀ ਲੈ ਕੇ ਰਾਸ਼ਟਰਪਤੀ ਦੇ ਦਰ

16 ਦਸੰਬਰ, 2012 ਨੂੰ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ’ਚ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਵਾਪਰੇ ਸਮੂਹਕ ਬਲਾਤਕਾਰ ਤੇ ਕਤਲ ਕਾਂਡ (ਜਿਸ ਨੂੰ ਨਿਰਭਯਾ ਕੇਸ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ) ਦੇ ਇੱਕ ਹੋਰ ਦੋਸ਼ੀ ਅਕਸ਼ੇ ਠਾਕੁਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਸਾਹਵੇਂ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਦੀ ਪਟੀਸ਼ਨ ਵੀ ਰਾਸ਼ਟਰਪਤੀ ਨੇ ਰੱਦ ਕਰ ਦਿੱਤੀ ਸੀ।

 

 

ਇਸ ਮਾਮਲੇ ਦੇ ਇੱਕ ਹੋਰ ਦੋਸ਼ੀ ਮੁਕੇਸ਼ ਸਿੰਘ ਦੀ ਰਹਿਮ ਦੀ ਪਟੀਸ਼ਨ ਵੀ ਰਾਸ਼ਟਰਪਤੀ ਰੱਦ ਕਰ ਚੁੱਕੇ ਹਨ। ਹੁਣ ਸਿਰਫ਼ ਇੱਕੋ ਅਪਰਾਧੀ ਪਵਨ ਗੁਪਤਾ ਹੀ ਰਾਸ਼ਟਰਪਤੀ ਦੇ ਦਰ ਜਾਣ ਤੋਂ ਰਹਿ ਗਿਆ ਹੈ।

 

 

ਅਕਸ਼ੇ ਨੇ ਆਪਣੀ ਕਿਊਰੇਟਿਵ ਪਟੀਸ਼ਨ ’ਚ ਕਿਹਾ ਹੈ ਕਿ ਔਰਤਾਂ ਵਿਰੁੱਧ ਹਿੰਸਾ ਉੱਤੇ ਲੋਕਾਂ ਦੇ ਦਬਾਅ ਤੇ ਜਨਤਾ ਦੀ ਰਾਇ ਕਾਰਨ ਅਦਾਲਤਾਂ ਸਾਰੇ ਅਜਿਹੇ ਮਾਮਲਿਆਂ ’ਚ ਮੌਤ ਦੀ ਸਜ਼ਾ ਸੁਣਾ ਰਹੀਆਂ ਹਨ।

 

 

ਅਕਸ਼ੇ ਨੇ ਆਪਣੀ ਪਟੀਸ਼ਨ ਵਿੱਚ ਇਹ ਦਾਅਵਾ ਵੀ ਕੀਤਾ ਸੀ ਕਿ ਜਬਰ–ਜਨਾਹ ਤੇ ਕਤਲ ਦੇ ਲਗਭਗ 17 ਮਾਮਲਿਆਂ ’ਚ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੇ ਬੈਂਚ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਹੈ।

 

 

ਚੇਤੇ ਰਹੇ ਕਿ 16 ਦਸੰਬਰ, 2012 ਨੂੰ ਪੈਰਾ–ਮੈਡੀਕਲ ਦੀ ਇੱਕ ਵਿਦਿਆਰਥਣ ਨਾਲ ਛੇ ਜਣਿਆਂ ਨੇ ਬਹੁਤ ਵਹਿਸ਼ੀਆਨਾ ਤਰੀਕੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਫਿਰ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਉਸ ਨੂੰ ਬਹੁਤ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ’ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।

 

 

ਉਸ ਦਾ ਬਹੁਤ ਇਲਾਜ ਕੀਤਾ ਗਿਆ ਪਰ ਉਹ ਠੀਕ ਨਹੀਂ ਹੋ ਰਹੀ ਸੀ। ਤਦ ਉਸ ਨੂੰ ਸਿੰਗਾਪੁਰ ਭੇਜਿਆ ਗਿਆ ਸੀ; ਜਿੱਥੇ ਉਹ 29 ਦਸੰਬਰ, 2012 ਨੂੰ ਦਮ ਤੋੜ ਗਈ ਸੀ। ਅਦਾਲਤ ਨੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

 

 

ਇੱਕ ਦੋਸ਼ੀ ਰਾਮ ਸਿੰਘ ਪਹਿਲਾਂ ਹੀ ਤਿਹਾੜ ਜੇਲ੍ਹ ਵਿੱਚ ਖ਼ੁਦਕੁਸ਼ੀ ਕਰ ਗਿਆ ਸੀ ਤੇ ਇੱਕ ਨਾਬਾਲਗ਼ ਦੋਸ਼ੀ ਨੂੰ ਤਿੰਨ ਸਾਲ ਬਾਲ–ਸੁਧਾਰ ਘਰ ਵਿੱਚ ਰੱਖ ਕੇ ਰਿਹਾਅ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Now Akshay Thakur reaches President with Mercy Plea