ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਅੱਜ ਤੋਂ ਦੁਕਾਨਾਂ ਖੁੱਲ੍ਹਣਗੀਆਂ ਸਵੇਰੇ 7 ਵਜੇ ਤੋਂ ਸ਼ਾਮੀਂ 6 ਵਜੇ ਤੱਕ

ਪੰਜਾਬ ’ਚ ਅੱਜ ਤੋਂ ਦੁਕਾਨਾਂ ਖੁੱਲ੍ਹਣਗੀਆਂ ਸਵੇਰੇ 7 ਵਜੇ ਤੋਂ ਸ਼ਾਮੀਂ 6 ਵਜੇ ਤੱਕ

ਤਸਵੀਰ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼ – ਅੰਮ੍ਰਿਤਸਰ

 

ਪੰਜਾਬ ਸਰਕਾਰ ਨੇ ਰਾਜ ਵਿੱਚ ਕਰਫ਼ਿਊ ਤੇ ਲੌਕਡਾਊਨ ਦੀ ਮਿਆਦ ’ਚ ਹੋਰ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਅਧੀਨ 15 ਮਈ ਤੋਂ ਰਾਜ ਦੇ ਆਰੈਂਜ ਤੇ ਗ੍ਰੀਨ ਜ਼ੋਨ ਵਿੰਚ ਸਾਰੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮੀਂ 6 ਵਜੇ ਤੱਕ ਖੁੱਲ੍ਹਣਗੀਆਂ।

 

 

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਡਿਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਨੇ 6 ਮਈ ਨੂੰ ਰਾਜ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫ਼ੈਸਲਾ ਲਿਆ ਸੀ। ਹੁਣ ਇਸ ਫ਼ੈਸਲੇ ’ਚ ਤਬਦੀਲੀ ਕਰਦਿਆਂ ਅੱਜ 15 ਮਈ ਤੋਂ ਸਾਰੀਆਂ ਦੁਕਾਨਾਂ ਦਾ ਸਮਾਂ ਵਧਾ ਦਿੱਤਾ ਗਿਆ ਹੈ।

 

 

ਪੰਜਾਬ ਵਿੱਚ ਉਦਯੋਗਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣ ਤੇ ਵਿਭਿੰਨ ਉਦਯੋਗਿਕ ਇਕਾਈਆਂ ਵੱਲੋਂ ਪ੍ਰਗਟਾਈ ਚਿੰਤਾ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਲੁਧਿਆਣਾ ਦੇ ਛੋਟੇ ਘਰੇਲੂ ਉਦਯੋਗਾਂ ਨੂੰ ਤੁਰੰਤ ਪ੍ਰਭਾਵ ਨਾਲ ਕੰਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

 

ਉਨ੍ਹਾਂ ਛੋਟੇ ਤੇ ਘਰੇਲੂ ਉਦਯੋਗਾਂ ਨੂੰ ਆਪਣੇ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਨਾਲ ਉਨ੍ਹਾਂ ਵੱਡੇ ਉਦਯੋਗਾਂ ਦੇ ਸੰਚਾਲਨ ਵਿੱਚ ਮਦਦ ਮਿਲੇਗੀ, ਜਿਹੜੇ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਮਾਨ ਲਈ ਛੋਟੀਆਂ ਇਕਾਈਆਂ ਉੱਤੇ ਨਿਰਭਰ ਰਹਿੰਦੇ ਹਨ।

 

 

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਆਲੇ–ਦੁਆਲੇ ਰਹਿਣ ਵਾਲੇ ਇਨ੍ਹਾਂ ਛੋਟੀਆਂ ਇਕਾਈਆਂ ਦੇ ਕਾਮਿਆਂ ਨੂੰ ਕੋਰੋਨਾ ਲਈ ਨਿਰਧਾਰਤ ਸ਼ਰਤਾਂ ਦੀ ਪਾਲਣਾ ਸਖ਼ਤੀ ਨਾਲ ਕਰਨੀ ਹੋਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Now Shops to be opened in Punjab from 7 am to 6 pm