ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਠੱਗੀ ਮਾਰ ਕੇ ਦੇਸ਼ 'ਚੋਂ ਭੱਜਣ ਵਾਲਿਆਂ ਦੀ ਹੁਣ ਖੈਰ ਨਹੀਂ ! ਦੇਸ਼ ਛੱਡਦੇ ਹੀ ਸਰਕਾਰ ਕਰੇਗੀ ਇਹ ਕੰਮ, ਪੜ੍ਹੋ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਗੌੜਾ ਆਰਥਿਕ ਅਪਰਾਧ ਬਿੱਲ-2018 ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਰਥਿਕ ਅਪਰਾਧ ਕਰਨ ਵਾਲੇ ਭਗੌੜੇ ਅਪਰਾਧੀਆਂ ਨੂੰ ਭਾਰਤ `ਚ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਅਤੇ ਦੇਸ਼ ਚੋਂ ਭੱਜਣ ਤੋਂ ਰੋਕਣ ਲਈ ਇਸ ਬਿੱਲ ਦਾ ਅਹਿਮ ਯੋਗਦਾਨ ਹੋਵੇਗਾ। ਭਗੌੜਾ ਆਰਥਿਕ ਅਪਰਾਧੀ ਉਹ ਵਿਅਕਤੀ ਹੁੰਦਾ ਹੈ ਜਿਸਦੇ ਖਿਲਾਫ 100 ਕਰੋੜ ਰੁਪਏ ਜਾਂ ਇਸ ਤੋਂ ਜ਼ਿਆਦਾ ਮੁੱਲ ਦੇ ਚੋਣਵੇਂ ਜੁਰਮ `ਚ ਸ਼ਾਮਲ ਹੋਣ ਕਾਰਨ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹੋਣ ਤੇ ਉਹ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਲਈ ਦੇਸ਼ `ਚੋਂ ਬਾਹਰ ਭੱਜ ਗਿਆ ਹੋਵੇ। ਇਕ ਅਧਿਕਾਰਕ ਹੁਕਮਾਂ ਮੁਤਾਬਕ ਭਗੌੜਾ ਆਰਥਿਕ ਅਪਰਾਧ ਬਿੱਲ 2018 ਨੂੰ ਰਾਸ਼ਟਰਪਤੀ ਨੇ ਹਸਤਾਖਰ ਕਰਕੇ ਮਨਜ਼ੂਰੀ ਦੇ ਦਿੱਤੀ ਹੈ।

 

ਭਗੌੜਾ ਆਰਥਿਕ ਅਪਰਾਧ ਬਿੱਲ-2018 ਰਾਜ ਸਭਾ ਚ 25 ਜੁਲਾਈ ਨੂੰ ਪਾਸ ਹੋਇਆ ਸੀ। ਲੋਕਸਭਾ ਚ ਇਸ ਬਿੱਲ ਨੂੰ 19 ਜੁਲਾਈ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਕਾਨੂੰਨ ਤਹਿਤ ਘੱਟੋ-ਘੱਟ 100 ਕਰੋੜ ਰੁਪਏ ਦੀ ਹੱਦ ਨੂੰ ਸਹੀ ਮੰਨਦਿਆਂ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸੰਸਦ ਚ ਕਿਹਾ ਸੀ ਕਿ ਇਸਦੇ ਪਿੱਛੇ ਮਕਸਦ ਵੱਡੇ ਅਪਰਾਧੀਆਂ ਨੂੰ ਫੜਨਾ ਹੈ, ਨਾ ਕਿ ਅਦਾਲਤਾਂ `ਚ ਮਾਮਲੇ ਵਧਾਉਣਾ। ਉਨ੍ਹਾਂ ਕਿਹਾ ਸੀ ਕਿ ਇਸ ਕਾਨੂੰਨ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ ਜਾਂਚ ਏਜੰਸੀ ਦੇ ਤੌਰ `ਤੇ ਕੰਮ ਕਰੇਗਾ।

 

 

ਜ਼ਿਕਰਯੋਗ ਹੈ ਕਿ ਦੇਸ਼ ਦੇ ਬੈਂਕਾਂ ਨਾਲ ਹਜ਼ਾਰਾਂ ਕਰੋੜ ਦਾ ਘਪਲਾ ਕਰਕੇ ਵਿਜੇ ਮਾਲਿਆ, ਮੇਹੁਲ ਚੌਕਸੀ ਅਤੇ ਨੀਰਵ ਮੋਦੀ ਵਰਗੇ ਵੱਡੇ ਆਰਥਿਕ ਅਪਰਾਧੀ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਚੁੱਕੇ ਹਨ । ਨੀਰਵ ਮੋਦੀ ਨੂੰ ਭਾਰਤ ਦੇਸ਼ ਦੀ ਪੁਲਿਸ ਵਿਦੇਸ਼ਾਂ `ਚ ਤਲਾਸ਼ ਕਰ ਰਹੀ ਹੈ ਜਦਕਿ ਮੇਹੁਲ ਚੌਕਸੀ ਦੇ ਐਂਟੀਗੁਆ `ਚ ਹੋਣ ਦੀ ਖਬਰ ਹੈ। 

 

 

ਦੂਜੇ ਪਾਸੇ ਭਾਰਤ ਦੇਸ਼ ਦੀ ਪੁਲਿਸ ਵਲੋਂ ਕਈ ਕੋਸ਼ਿਸ਼ਾਂ ਬਾਅਦ ਵਿਜੇ ਮਾਲਿਆ ਨੂੰ ਲੰਡਨ ਕੋਰਟ `ਚ ਭਗੌੜਾ ਮਾਮਲੇ ਅਤੇ ਕਾਲੇ ਧਨ ਦੇ ਦੋਸ਼ਾਂ ਹੇਠ ਕਾਨੂੰਨੀ ਪ੍ਰਕਿਰਿਆ ਅਧੀਨ ਲਿਆਂਦਾ ਗਿਆ ਹੈ। ਇਨ੍ਹਾਂ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ। ਭਗੌੜਾ ਕਾਨੂੰਨ ਤਹਿਤ ਦੇਸ਼ `ਚ ਕੋਈ ਬਿੱਲ (ਕਾਨੂੰਨੀ ਪ੍ਰਕਿਰਿਆ) ਨਾ ਹੋਣ ਕਾਰਨ ਨੀਰਵ ਮੋਦੀ, ਮੇਹੁਲ ਚੌਕਸੀ ਅਤੇ ਵਿਜੇ ਮਾਲਿਆ ਹੁਣ ਤੱਕ ਸੀ.ਬੀ.ਆਈ. ਦੇ ਹੱਥ ਨਹੀਂ ਲੱਗ ਸਕੇ। ਹੁਣ ਕਾਨੂੰਨ ਬਣ ਜਾਣ ਮਗਰੋਂ ਕਾਨੂੰਨ ਤਹਿਤ ਵਿਸ਼ੇਸ਼ ਅਦਾਲਤ ਨੂੰ ਕਿਸੇ ਵਿਅਕਤੀ ਨੂੰ ਭਗੌੜਾ ਆਰਥਿਕ ਅਪਰਾਧੀ ਘੋਸ਼ਿਤ ਕਰਨ ਅਤੇ ਉਸਦੀ ਬੇਨਾਮੀ ਅਤੇ ਹੋਰ ਜਾਇਦਾਦ ਨੂੰ ਜ਼ਬਤ ਕਰਨ ਦਾ ਅਧਿਕਾਰ ਹੋਵੇਗਾ। ਇਸ ਕਾਨੂੰਨ ਦੇ ਤਹਿਤ ਜ਼ਬਤੀ ਆਦੇਸ਼ ਦੀ ਤਾਰੀਖ ਤੋਂ ਜ਼ਬਤ ਕੀਤੀ ਗਈ ਹਰੇਕ ਜਾਇਦਾਦ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਰਹੇਗਾ।

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:now those who flee the country with the sums it will leave the government