ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਿਨਸੀ ਸ਼ੋਸ਼ਣ ਦਾ ਦੋਸ਼ ਲੱਗਣ ਤੋਂ ਬਾਅਦ NSUI ਪ੍ਰਧਾਨ ਨੇ ਦਿੱਤਾ ਅਸਤੀਫ਼ਾ

NSUI ਪ੍ਰਧਾਨ

ਕਾਂਗਰਸ ਦੀ ਵਿਦਿਆਰਥੀ ਇਕਾਈ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐਨਐਸਯੂਆਈ) ਦੇ ਪ੍ਰਧਾਨ ਫਿਰੋਜ਼ ਖਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।  ਫਿਰੋਜ਼  'ਤੇ ਸੰਗਠਨ ਵਿੱਚ ਕੰਮ ਕਰਨ ਵਾਲੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।

 

ਸੂਤਰਾਂ ਦਾ ਕਹਿਣਾ ਹੈ ਕਿ ਫਿਰੋਜ਼ ਖਾਨ ਨੇ ਸੋਮਵਾਰ ਨੂੰ ਆਪਣਾ ਅਸਤੀਫਾ ਸੌਂਪਿਆ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਸਤੀਫ਼ਾ ਸਵੀਕਾਰ ਕਰ ਲਿਆ।

 

ਨਿਊਜ਼ ਏਜੰਸੀ ਭਾਸ਼ਾ ਅਨੁਸਾਰ, ਜੰਮੂ ਅਤੇ ਕਸ਼ਮੀਰ ਨਾਲ ਸੰਬੰਧ ਰੱਖਣ ਵਾਲੇ ਖਾਨ 'ਤੇ ਛੱਤੀਸਗੜ੍ਹ ਦੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ਜਿਸ ਤੋਂ ਬਾਅਦ ਪਾਰਟੀ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਨੇ ਰਿਪੋਰਟ ਤਿਆਰ ਕਰ ਲਈ ਸੀ ਅਤੇ ਛੇਤੀ ਹੀ ਉਸ ਨੂੰ ਸੌਂਪਿਆ ਜਾਣਾ ਸੀ।

 

ਖਾਨ ਨੇ ਕਿਹਾ, "ਮੈਂ ਕੱਲ੍ਹ ਅਸਤੀਫਾ ਦੇ ਦਿੱਤਾ ਹੈ। ਅੱਜ ਵੀ ਮੈਂ ਇਸ ਗੱਲ 'ਤੇ ਪੱਕਾ ਹਾਂ ਕਿ ਮੇਰੇ ਵਿਰੁੱਧ ਲੱਗੇ ਦੋਸ਼ ਗਲਤ ਹਨ। ਮੈਂ ਅਦਾਲਤ ਜਾਂਵਾਗਾ। ਮੈਂ ਪਾਰਟੀ ਦੇ ਅਕਸ ਲਈ ਅਸਤੀਫ਼ਾ ਦਿੱਤਾ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:NSUI President Fairoz Khan quits after sexual harassment charges Rahul Gandhi accepts resignation