ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਰਕਾਰ ਨੇ ਸੰਸਦ ’ਚ ਦਸਿਆ, ਧਾਰਾ 370 ਹਟਾਉਣ ਤੋਂ ਬਾਅਦ ਪੱਥਰਬਾਜ਼ੀ 'ਚ ਆਈ ਕਮੀ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੰਸਦ ਵਿੱਚ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਧਾਰਾ -370 ਦੇ  ਹਟਾਏ ਜਾਣ ਤੋਂ ਬਾਅਦ ਪੱਥਰਬਾਜ਼ੀ ਦੇ ਮਾਮਲਿਆਂ ਵਿੱਚ ਕਮੀ ਆਈ ਹੈ।   

 

ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਰੈੱਡੀ ਨੇ ਲੋਕ ਸਭਾ ਵਿੱਚ ਲਿਖਤ ਜਵਾਬ ਵਿੱਚ ਦੱਸਿਆ ਕਿ ਪਿਛਲੀ ਪੰਜ ਅਗੱਸਤ ਨੂੰ ਧਾਰਾ 370 ਹਟਾਣ ਜਾਣ ਤੋਂ ਬਾਅਦ ਅੱਜ ਤੱਕ ਉਥੇ ਪੱਥਰਬਾਜ਼ੀ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ 190 ਮਾਮਲੇ ਦਰਜ ਕੀਤੇ ਅਤੇ 765 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਪਹਿਲਾਂ ਇੱਕ ਜਨਵਰੀ ਤੋਂ ਚਾਰ ਅਗਸਤ ਤੱਕ 361 ਕੇਸ ਦਰਜ ਹੋਏ ਸਨ।

 

ਰੈੱਡੀ ਨੇ ਦੱਸਿਆ ਕਿ ਸਰਕਾਰ ਨੇ ਪੱਥਰਬਾਜ਼ੀ ਨਾਲ ਜੁੜੇ ਸਮੱਸਿਆਵਾਂ ਨੂੰ ਹੱਲ ਕਰਨਾ ਮੁਨਾਸਿਬ ਰਣਨੀਤੀ ਨੂੰ ਅਪਣਾਉਂਦਾ ਹੈ ਅਤੇ ਇਸ ਸਮੱਸਿਆ ਤੋਂ ਨਿਪਟਨੇ ਵਿੱਚ ਵੀ ਸਫ਼ਲਤਾ ਮਿਲੀ ਹੈ।

 

ਉਨ੍ਹਾਂ ਕਿਹਾ ਕਿ ਰਾਸ਼ਟਰੀ ਜਾਂਚ ਏਜੰਸੀ ਐਨਆਈਏ ਨੇ ਅੱਤਵਾਦੀ ਫੰਡਿੰਗ ਵਿੱਚ 18 ਲੋਕਾਂ ਉੱਤੇ ਦੋਸ਼ ਪੱਤਰ ਦਾਇਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਅਗਸਤ ਤੋਂ ਅਕਤੂਬਰ ਤੱਕ ਕੰਟਰੋਲ ਰੇਖਾ ਦੇ ਨਾਲ ਜੰਗਬੰਦੀ ਦੀ ਉਲੰਘਣਾ ਦੀਆਂ 950 ਘਟਨਾਵਾਂ ਵਾਪਰੀਆਂ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:numbers of stone pelting decreases after removing article 370 in jammu kashmir