ਅਗਲੀ ਕਹਾਣੀ

ਬਰਾਤੀਆਂ ਨਾਲ ਭਰੀ ਬੱਸ ਨੂੰ ਅੱਗ ਲੱਗੀ, 6 ਦੀ ਮੌਤ, 40 ਜ਼ਖਮੀ

ਉੜੀਸਾ ਦੇ ਗੰਜਾਮ ਜ਼ਿਲ੍ਹੇ ਦੇ ਗੋਲੰਤਾਰਾ 'ਚ ਇੱਕ ਵੱਡਾ ਹਾਦਸਾ ਵਾਪਰਿਆ। ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇੱਕ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਹੋਰ ਯਾਤਰੀ ਜ਼ਖਮੀ ਹੋ ਗਏ। ਜ਼ਖਮੀ ਯਾਤਰੀਆਂ ਨੂੰ ਐਮਕੇਸੀਜੀ ਮੈਡੀਕਲ ਕਾਲਜ ਭੇਜਿਆ ਭੇਜਿਆ ਗਿਆ ਹੈ। ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
 

ਪੁਲਿਸ ਦੇ ਅਨੁਸਾਰ ਜੰਗਲਪਾਡੂ ਤੋਂ ਚਿਕਰਾਦਾ ਆ ਰਹੀ ਇਹ ਬੱਸ 11 ਕੇਵੀ ਦੀ ਹਾਈਟੈਂਸਨ ਬਿਜਲੀ ਦੀਆਂ ਤਾਰਾਂ ਦੇ ਸੰਪਰਕ 'ਚ ਆ ਘਈ। ਇਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ।
 

 

ਜਾਣਕਾਰੀ ਅਨੁਸਾਰ ਬੱਸ 'ਚ ਬਰਾਤੀ ਬੈਠੇ ਹੋਏ ਸਨ ਅਤੇ ਇਹ ਲੋਕ ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਜਾ ਰਹੇ ਸਨ। ਚੀਫ਼ ਫਾਇਰ ਅਫਸਰ ਸੁਕਾਂਤ ਸੇਠੀ ਨੇ ਦੱਸਿਆ ਕਿ ਬੱਸ 'ਚ ਲੱਗੀ ਅੱਗ ਨੂੰ ਕਾਬੂ ਕਰ ਲਿਆ ਗਿਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Odisha 6 persons dead and around 40 passengers injured after bus caught fire