ਇੰਡੀਅਨ ਨੈਸ਼ਨਲ ਲੋਕ ਦਲ ਚ ਨਵਾਂ ਘਮਾਸਾਨ ਮੱਚ ਗਿਆ ਹੈ । ਪਾਰਟੀ ਦੇ ਜਨਰਲ ਸਕੱਤਰ ਤੇ ਓਮ ਪ੍ਰਕਾਸ਼ ਚੌਟਾਲਾ ਦੇ ਬੇਟੇ ਡਾਕਟਰ ਅਜੇ ਚੌਟਾਲਾ ਨੂੰ ਇਨੈਲੋ ਦੇ ਜਨਰਲ ਸਕੱਤਰ ਅਹੁਦੇ ਤੋਂ ਹਟਾਉਣ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਕੱਢ ਦਿੱਤਾ ਗਿਆ ਹੈ। ਅਸ਼ੋਕ ਅਰੋੜਾ ਨੇ ਇਸ ਗੱਲ ਦਾ ਐਲਾਨ ਚੰਡੀਗੜ੍ਹ 'ਚ ਓਮ ਪ੍ਰਕਾਸ਼ ਚੌਟਾਲਾ ਦੇ ਪੱਤਰ ਦਾ ਹਵਾਲਾ ਦਿੰਦੇ ਹੋਏ ਕੀਤਾ।