ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਬਿਲ 'ਤੇ ਪਾਕਿਸਤਾਨ ਨੇ ਕੀਤਾ ਕੁਮੈਂਟ ਤਾਂ ਭਾਰਤ ਨੇ ਦਿੱਤੀ ਇਹ ਸਲਾਹ

ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਕੀਤੇ ਸਿਟੀਜ਼ਨਸ਼ਿਪ ਸੋਧ ਬਿਲ ਬਾਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਟਿਪਣੀਆਂ ਉੱਤੇ ਭਾਰਤ ਨੇ ਸਖ਼ਤ ਨਸੀਹਤ ਦਿੱਤੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਦੇਸ਼ ਵਿੱਚ ਘੱਟ ਗਿਣਤੀਆਂ ਨਾਲ ਸਲੂਕ 'ਤੇ ਧਿਆਨ ਦੇਣਾ ਚਾਹੀਦਾ ਹੈ।
 

ਬਿਲ ਬਾਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਟਿੱਪਣੀ ਦਾ ਜ਼ਿਕਰ ਕਰਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਟਿਪਣੀ ਕਰਨ ਦੀ ਬਜਾਏ ਆਪਣੇ ਦੇਸ਼ ਵਿੱਚ ਘੱਟ ਗਿਣਤੀਆਂ ਨਾਲ ਸਲੂਕ 'ਤੇ ਧਿਆਨ ਦੇਣਾ ਚਾਹੀਦਾ ਹੈ।
 

ਇਮਰਾਨ ਖ਼ਾਨ ਨੇ ਵੀਰਵਾਰ ਨੂੰ ਭਾਰਤ ਸਰਕਾਰ ਉੱਤੇ ਦੋਸ਼ ਲਾਇਆ ਕਿ ਯੋਜਨਾਬੱਧ ਤਰੀਕੇ ਨਾਲ ਹਿੰਦੂ ਸਰਬੋਤਮਵਾਦੀ ਏਜੰਡੇ ਨੂੰ ਅਪਣਾਇਆ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਕਿ ਦੇਰ ਹੋ ਜਾਵੇ, ਵਿਸ਼ਵ ਨੂੰ ਜ਼ਰੂਰ ਹੀ ਕਦਮ ਚੁੱਕਣੇ ਚਾਹੀਦੇ ਹਨ। ਇਮਰਾਨ ਖ਼ਾਨ ਨੇ ਟਵੀਟ ਦੀ ਲੜੀ ਵਿੱਚ ਸਿਟੀਜ਼ਨਸ਼ਿਪ (ਸੋਧ) ਬਿਲ ਦਾ ਜ਼ਿਕਰ ਕੀਤਾ ਸੀ।
 

ਜ਼ਿਕਰਯੋਗ ਹੈ ਕਿ ਇਸ ਬਿਲ ਵਿੱਚ ਗ਼ੈਰ-ਮੁਸਲਿਮ ਸ਼ਰਨਾਰਥੀਆਂ - ਹਿੰਦੂ, ਸਿੱਖ, ਬੋਧੀ, ਜੈਨ, ਪਾਰਸੀ ਅਤੇ ਈਸਾਈ ਭਾਈਚਾਰੇ ਨੂੰ ਜੋ 31 ਦਸੰਬਰ, 2014 ਤੱਕ ਅਫ਼ਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਵਿੱਚ ਧਾਰਮਿਕ ਅੱਤਿਆਚਾਰਾਂ ਕਾਰਨ ਭਾਰਤ ਆਏ ਸਨ, ਨੂੰ ਭਾਰਤੀ ਨਾਗਰਿਕਤਾ ਪ੍ਰਦਾਨ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On barb over citizenship law India gives Imran Khan some advice