ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਇਕ ਦੇਸ਼ ਇਕ ਚੋਣ' ਦੇ ਮੁੱਦੇ 'ਤੇ ਪੀਐਮ ਨੇ 19 ਜੂਨ ਨੂੰ ਬੁਲਾਈ ਸਾਰੇ ਦਲਾਂ ਦੀ ਮੀਟਿੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਇਕ ਦੇਸ਼, ਇਕ ਚੋਣ' ਦੇ ਮੁੱਦੇ ਉੱਤੇ ਚਰਚਾ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਅਗਵਾਈ ਕਰਨ ਵਾਲੇ ਆਗੂਆਂ ਦੀ 19 ਜੂਨ ਨੂੰ ਇੱਕ ਬੈਠਕ ਬੁਲਾਈ ਹੈ। 


ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

 

ਸਰਕਾਰ ਵੱਲੋਂ ਬੁਲਾਈ ਗਈ ਇਕ ਸਾਂਝੀ ਮੀਟਿੰਗ ਤੋਂ ਬਾਅਦ ਜੋਸ਼ੀ ਨੇ ਕਿਹਾ ਕਿ ਸਾਲ 2022 ਵਿੱਚ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਇਸ ਸਾਲ ਮਹਾਤਮਾ ਗਾਂਧੀ ਦੀ 150ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਸਬੰਧੀ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ, ਮੁੱਦਿਆਂ 'ਤੇ ਚਰਚਾ ਕਰਨ ਅਤੇ ਜ਼ਿਲ੍ਹਿਆਂ ਨਾਲ ਸਬੰਧਤ ਮੁੱਦਿਆਂ ਉੱਤੇ ਚਰਚਾ ਕਰਨ ਲਈ ਮੀਟਿੰਗ ਬੁਲਾਈ ਹੈ।

 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਨ੍ਹਾਂ ਮੁੱਦਿਆਂ 'ਤੇ ਚਰਚਾ ਕਰਨ ਲਈ 20 ਜੂਨ ਨੂੰ ਸੰਸਦ ਮੈਂਬਰਾਂ ਦੀ ਇਕ ਬੈਠਕ ਬੁਲਾਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:On the issue of one country one electons Prime Minister convened meeting on 19th June with all the parties