ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਇਕ ਦੇਸ਼-ਇਕ ਰਾਸ਼ਨ ਕਾਰਡ' ਯੋਜਨਾ ਛੇਤੀ ਹੀ ਲਾਗੂ ਹੋਵੇਗੀ: ਕੇਂਦਰੀ ਰਾਜ ਮੰਤਰੀ

1 / 2ਪ੍ਰੈਸ ਕਾਨਫਰੰਸ ਦੌਰਾਨ ਸਬੰਧਨ ਕਰਦੇ ਸ੍ਰੀ ਰਾਓ ਸਾਹਿਬ ਪਟੇਲ ਦਨਵੀ। ਨਾਲ ਬੈਠੇ ਹਨ ਅਰਸ਼ਦੀਪ ਸਿੰਘ ਥਿੰਦ ਅਤੇ ਸ੍ਰੀਮਤੀ ਅਨਿੰਦਤਾ ਮਿਤਰਾ।

2 / 2ਪ੍ਰੈਸ ਕਾਨਫਰੰਸ ਦੌਰਾਨ ਸਬੰਧਨ ਕਰਦੇ ਸ੍ਰੀ ਰਾਓ ਸਾਹਿਬ ਪਟੇਲ ਦਨਵੀ। ਨਾਲ ਬੈਠੇ ਹਨ ਅਰਸ਼ਦੀਪ ਸਿੰਘ ਥਿੰਦ ਅਤੇ ਸ੍ਰੀਮਤੀ ਅਨਿੰਦਤਾ ਮਿਤਰਾ।

PreviousNext

ਦੇਸ਼ ਭਰ 'ਚ ਲਗਾਏ ਜਾਣਗੇ 700 ਲੱਖ ਮੀਟਰਕ ਟਨ ਸਮਰੱਥਾ ਦੇ ਸਾਇਲੋ

ਕਣਕ ਦੀ ਖ਼ਰੀਦ ਲਈ ਕੀਤੀ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ

 

ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਕਰਨ ਜਾ ਰਹੀ ਹੈ, ਜਿਸ ਲਈ 'ਇਕ ਦੇਸ਼-ਇਕ ਰਾਸ਼ਨ ਕਾਰਡ' ਯੋਜਨਾ ਨੂੰ ਛੇਤੀ ਹੀ ਲਾਗੂ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਨਾਗਰਿਕ ਦੇਸ਼ ਭਰ ਵਿਚੋਂ ਕਿਸੇ ਵੀ ਰਾਸ਼ਨ ਡੀਪੂ ਤੋਂ ਆਪਣੇ ਹਿੱਸੇ ਦਾ ਅਨਾਜ ਲੈ ਸਕੇਗਾ। 

 

ਉਕਤ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਸ੍ਰੀ ਰਾਓ ਸਾਹਿਬ ਪਟੇਲ ਦਨਵੀ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦੇ ਕੀਤਾ। ਸਥਾਨਕ ਹੋਟਲ ਵਿਚ ਕਣਕ ਦੀ ਖ਼ਰੀਦ ਸਬੰਧੀ ਫੂਡ ਸਪਲਾਈ, ਮਾਰਕਫੈਡ, ਪਨਸਪ, ਵੇਅਰ ਹਾਊਸ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸ੍ਰੀ ਰਾਓ ਨੇ ਦੱਸਿਆ ਕਿ ਉਕਤ ਯੋਜਨਾ ਨੂੰ ਲਾਗੂ ਕਰਨ ਲਈ ਦੇਸ਼ ਭਰ ਵਿੱਚ 12 ਕਲਟਰ ਬਣਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਕੁੱਝ ਦਿਨਾਂ ਵਿਚ ਇਸ ਉਤੇ ਕੰਮ ਸ਼ੁਰੂ ਹੋ ਜਾਵੇਗਾ। 

 

ਉਨ੍ਹਾਂ ਕਿਹਾ ਇਹ ਕਾਰਡ ਬਣਨ ਨਾਲ ਦੇਸ਼ ਭਰ ਵਿੱਚ ਪ੍ਰਵਾਸ ਕਰਦੇ ਸਮੇਂ ਕਿਸੇ ਨੂੰ ਵੀ ਨਵੇਂ ਰਾਸ਼ਨ ਕਾਰਡ ਦੀ ਲੋੜ ਨਹੀਂ ਪਵੇਗੀ, ਬਲਕਿ ਉਹ ਕਾਰਡ ਹਰ ਥਾਂ ਚੱਲੇਗਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One country-one ration card scheme will be implemented soon Union Minister of State