ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

J&K: ਅਨੰਤਨਾਗ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ ਗ੍ਰੇਨੇਡ ਹਮਲਾ, CRFF ਦਾ ਇੱਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇਕ ਅੱਤਵਾਦੀ ਨੇ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ ਗ੍ਰੇਨੇਡ ਸੁੱਟਿਆ, ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਇਕ ਜਵਾਨ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। 

 

ਇਹ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਬਿਜਬੇਹਰਾ ਵਿੱਚ ਵਾਪਰੀ ਇਸ ਘਟਨਾ ਵਿੱਚ ਹੈੱਡ ਕਾਂਸਟੇਬਲ ਸ਼ਿਵ ਲਾਲ ਨੀਤਮ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇੱਕ ਅੱਤਵਾਦੀ ਨੇ ਸੀਆਰਪੀਐਫ ਦੇ ਗਸ਼ਤੀ ਦਲ ਉੱਤੇ ਇੱਕ ਗ੍ਰੇਨੇਡ ਸੁੱਟਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸਿਪਾਹੀਆਂ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਜਿਥੇ ਨੀਤਮ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

 

 

 

ਸ੍ਰੀਨਗਰ ਵਿੱਚ ਇੱਕ ਰੱਖਿਆ ਬੁਲਾਰੇ ਨੇ ਪਹਿਲਾਂ ਕਿਹਾ ਸੀ ਕਿ ਕੇਰਨ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਤਿੰਨ ਜਵਾਨ ਮਾਰੇ ਗਏ ਹਨ। ਇਹ ਇਲਾਕਾ ਕੁਪਵਾੜਾ ਜ਼ਿਲ੍ਹੇ ਵਿੱਚ ਪੈਂਦਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਮੁਕਾਬਲੇ ਵਿੱਚ ਪੰਜ ਸੈਨਿਕ ਮਾਰੇ ਗਏ। ਤਿੰਨ ਅਤੇ 4 ਅਪ੍ਰੈਲ ਦੀ ਰਾਤ ਨੂੰ ਚੱਲ ਰਹੀ ਇਸ ਮੁਹਿੰਮ ਵਿੱਚ ਪੰਜ ਅੱਤਵਾਦੀ ਵੀ ਮਾਰੇ ਗਏ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One CRPF jawan killed another injured as militants hurl grenade at patrolling party in south Kashmir says officials