ਜੰਮੂ ਤੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਬੁੱਧਵਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
ਪੁਲਿਸ ਸੂਤਰਾਂ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲ੍ਹੇ ਦੇ ਗੋਪਾਲਪੋਰਾ ਪਿੰਡ ਵਿਚ ਘਿਰਾਓ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ।
ਪੁਲਿਸ ਦੇ ਇਕ ਸੂਤਰ ਨੇ ਕਿਹਾ ਕਿ ਲੁੱਕੇ ਹੋਏ ਅੱਤਵਾਦੀਆਂ ਨੂੰ ਚਾਰੇ ਪਾਸੇ ਘਿਰਾਓ ਕਰਕੇ ਸਖਤਾਈ ਕਰਨ ਉਤੇ ਉਨ੍ਹਾਂ ਸੁਰੱਖਿਆ ਬਲਾਂ ਉਤੇ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਜਿਸ ਵਿਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ।
ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਹਿਜਬੁਲ ਮੁਜਾਹਿਦੀਨ (ਐਚਐਮ) ਦੇ ਸਗਠਨ ਨਾਲ ਸਬੰਧ ਰਖਦੇ ਸਨ। ਦੋਵੇਂ ਅੱਤਵਾਦੀਆਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁਹਿੰਮ ਅਜੇ ਜਾਰੀ ਹੈ। ਅਹਿਤੀਆਤ ਦੇ ਤੌਰ ਉਤੇ ਪ੍ਰਸ਼ਾਸਨ ਨੇ ਕੁਲਗਾਮ ਜ਼ਿਲ੍ਹੇ ਵਿਚ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।