ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਰੋਧੀ ਧਿਰ ਨੇ ਮੋਦੀ ਨੂੰ ਨਹੀਂ, DRDO ਦੇ ਵਿਗਿਆਨੀਆਂ ਨੂੰ ਦਿੱਤੀਆਂ ਮੁਬਾਰਕਾਂ

ਵਿਰੋਧੀ ਧਿਰ ਨੇ ਮੋਦੀ ਨੂੰ ਨਹੀਂ, DRDO ਦੇ ਵਿਗਿਆਨੀਆਂ ਨੂੰ ਦਿੱਤੀਆਂ ਮੁਬਾਰਕਾਂ

ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੇ ਇੱਕ ਟਵੀਟ ਰਾਹੀਂ ਜਿੱਥੇ ਐਂਟੀ–ਸੈਟੇਲਾਇਟ ਮਿਸਾਇਲ ਦਾ ਸਫ਼ਲ ਪਰੀਖਣ ਕਰਨ ਵਾਲੇ ‘ਰੱਖਿਆ ਖੋਜ ਤੇ ਵਿਕਾਸ ਸੰਗਠਨ’ (DRDO) ਦੇ ਵਿਗਿਆਨੀਆਂ ਨੂੰ ਵਧਾਈਆਂ ਦਿੱਤੀਆਂ, ਉੱਥੇ ਹੀ ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ‘ਵਿਸ਼ਵ ਰੰਗਮੰਚ ਦਿਵਸ’ ਲਈ ਮੁਬਾਰਕਬਾਦ ਦਿੱਤੀ।

 

 

ਸ੍ਰੀ ਰਾਹੁਲ ਗਾਂਧੀ ਨੇ ਸ੍ਰੀ ਮੋਦੀ ਨੂੰ ਸੁਣਾਉਂਦਿਆਂ ਇਹ ਵੀ ਕਿਹਾ ਕਿ ਭਾਰਤ ਦੇ ਸਪੇਸ–ਪ੍ਰੋਗਰਾਮ ਦੀ ਸ਼ੁਰੂਆਤ 1961 ’ਚ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰਲਾਲ ਨਹਿਰੂ ਨੇ ਕੀਤੀ ਸੀ।

 

 

ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਦੇਸ਼ ਦੇ ਅਹਿਮ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅੱਜ ਆਮ ਜਨਤਾ ਬੇਰੁਜ਼ਗਾਰੀ, ਦਿਹਾਤੀ ਸੰਕਟ ਤੇ ਮਹਿਲਾ ਸੁਰੱਖਿਆ ਜਿਹੇ ਮਸਲਿਆਂ ਨੂੰ ਲੈ ਕੇ ਪਰੇਸ਼ਾਨ ਹੈ ਪਰ ਸ੍ਰੀ ਮੋਦੀ ਹੁਣ ਆਕਾਸ਼ ਵੱਲ ਇਸ਼ਾਰੇ ਕਰ ਕੇ ਆਮ ਲੋਕਾਂ ਦਾ ਧਿਆਨ ਭਟਕਾ ਰਹੇ ਹਨ। ਸ੍ਰੀ ਯਾਦਵ ਨੇ ਵੀ DRDO ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾਨ ਭਾਰਤ ਨੂੰ ਸੁਰੱਖਿਅਤ ਬਣਾ ਰਿਹਾ ਹੈ।

 

 

ਬਹੁਜਨ ਸਮਾਜ ਪਾਰਟੀ ਦੇ ਮੁਖੀ ਕੁਮਾਰੀ ਮਾਇਆਵਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਇਸ ਵੇਲੇ ਇਸ ਐਲਾਨ ਦੀ ਆੜ ਵਿੱਚ ਸਿਆਸੀ ਖੇਡ ਖੇਡ ਰਹੇ ਹਨ, ਜੋ ਬਹੁਤ ਨਿਖੇਧੀਯੋਗ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Opposition congratulated DRDO Scientists not PM Modi