ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

EVM ਮੁੱਦੇ ’ਤੇ ਵਿਰੋਧੀ ਪਾਰਟੀਆਂ ਦੀ ਮੀਟਿੰਗ

EVM ਮੁੱਦੇ ’ਤੇ ਵਿਰੋਧੀ ਪਾਰਟੀਆਂ ਦੀ ਮੀਟਿੰਗ

ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਉਚ ਆਗੂਆਂ ਵਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੇ ਨਾਲ ਕਥਿਤ ਛੇੜਛਾੜ ਦੇ ਮੁੱਦੇ ਉਤੇ ਮੀਟਿੰਗ ਕੀਤੀ ਗਈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇਸ ਨਾਲ ਜੁੜੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸੋਮਵਾਰ ਨੂੰ ਚੋਣ ਕਮਿਸ਼ਨ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ।

 

ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਦੇ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਈਵੀਐਮ ਨਾਲ ਛੇੜਛਾੜ ਦੇ ਮੁੱਦੇ ਉਤੇ ਵਿਰੋਧੀ ਪਾਰਟੀਆਂ ਦੇ ਆਗੂ ਸੋਮਵਾਰ ਨੂੰ ਚੋਣ ਕਮਿਸ਼ਨ ਕੋਲ ਜਾਣਗੇ।

 

ਇਸ ਦੌਰਾਨ, ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸੋਮਵਾਰ ਨੂੰ ਮਿਲਣ ਦਾ ਸਮਾਂ ਦਿੱਤਾ ਹੈ।

 

ਮੀਟਿੰਗ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਰਾਸ਼ਟਰਵਾਦੀ ਕਾਂਗਰਸ ਦੇ ਮੁਖੀ ਸ਼ਰਦ ਪਵਾਰ, ਦੇਸਮ ਪਾਰਟੀ (ਤੇਦੇਪਾ) ਦੇ ਐਨ ਚੰਦਰਬਾਬੂ ਨਾਇਡੂ, ਸਮਾਜਵਾਦੀ ਪਾਰਟੀ ਦੇ ਆਗੂ ਰਾਮਗੋਪਾਲ ਯਾਦਵ, ਤ੍ਰਿਣਮੂਲ ਕਾਂਗਰਸ ਦੇ ਡੇਰੇਕ ਓਬ੍ਰਾਅਨ, ਨੈਸ਼ਨਲ ਕਾਨਫਰੰਸ ਦੇ ਉਮਰ ਅਬਦੁਲਾ, ਬਸਪਾ ਦੇ ਸਤੀਸ਼ ਚੰਦ ਮਿਸ਼ਰਾ, ਭਾਕਪਾ ਦੇ ਡੀ ਰਾਜਾ, ਮਾਕਪਾ ਦੇ ਮੁਹੰਮਦ ਸਲੀਮ ਤੇ ਕੇ ਟੀਕੇ ਰੰਗਰਾਜਨ, ਰਾਜਦ ਦੇ ਮਨੋਜ ਝਾਅ, ਆਮ ਆਦਮੀ ਪਾਰਟੀ ਦੇ ਸੰਜੇ ਸਿੰਘ ਅਤੇ ਰਾਸ਼ਟਰੀ ਲੋਕ ਦਲ ਦੇ ਆਗੂ ਜਯੰਤ ਚੌਧਰੀ ਸ਼ਾਮਲ ਹੋਏ।

 

ਇਸ ਤੋਂ ਇਲਾਵਾ ਆਰਐਸਪੀ ਦੇ ਐਨ ਕੇ ਪ੍ਰੇਮ ਚੰਦਰਨ, ਝਾਰਖੰਡ ਮੁਕਤੀ ਮੋਰਚਾ ਦੇ ਅਸ਼ੋਕ ਕੁਮਾਰ ਸਿੰਘ, ਹਮ ਦੇ ਜੀਤਨ ਰਾਮ ਮਾਂਝੀ, ਏਆਈਯੂਡੀਐਫ ਦੇ ਬਦਰੁਦੀਨ ਅਜਮਲ, ਆਈਯੂਐਮਐਲ ਦੇ ਖੁਰਮ ਉਮਰ ਅਤੇ ਟੀਜੇਐਸ ਦੇ ਪ੍ਰੋਫੈਸਰ ਕੋਡਾਂਦਰਮ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਏ।

 

ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ, ਗੁਲਾਮ ਨਬੀ ਆਜ਼ਾਦ, ਮਲਿਕਾਰਜੁਨ ਖੜਗੇ ਅਤੇ ਏਕੇ ਐਂਟਨੀ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਏ।

 

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਕਈ ਵਾਰ ਇਹ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਈਵੀਐਮ ਦੀ ਵਰਤੋਂ ਦੇ ਨਾਲ ਨਾਲ ਵੀਵੀਪੈਟ ਦੀ 50 ਫੀਸਦੀ ਪਰਚੀਆਂ ਦੇ ਮਿਲਾਨ ਦੀ ਵਿਵਸਥਾ ਯਕੀਨੀ ਕੀਤੀ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Opposition parties to approach EC on Monday over EVM issue