ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਦੀ ਤਿੱਖੀ ਆਲੋਚਨਾ

ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਦੀ ਤਿੱਖੀ ਆਲੋਚਨਾ

ਹਿੰਸਾ ਤੋਂ ਬਾਅਦ ਪੱਛਮੀ ਬੰਗਾਲ ’ਚ ਚੋਣ ਪ੍ਰਚਾਰ ਦਾ ਸਮਾਂ ਘਟਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਦੀ ਵਿਰੋਧੀ ਪਾਰਟੀਆਂ ਨੇ ਤਿੱਖੀ ਆਲੋਚਨਾ ਕੀਤੀ ਹੈ। ਬਹੁਜਨ ਸਮਾਜ ਪਾਰਟੀ ਦੇ ਮੁਖੀ ਕੁਮਾਰੀ ਮਾਇਆਵਤੀ ਨੇ ਜਿੱਥੇ ਚੋਣ ਕਮਿਸ਼ਨ ਉੱਤੇ ਦਬਾਅ ਹੇਠ ਕੰਮ ਕਰਨ ਦਾ ਦੋਸ਼ ਲਾਇਆ ਹੈ, ਉੱਥੇ ਕਾਂਗਰਸ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਆਪਣੀ ਆਜ਼ਾਦੀ ਗੁਆ ਚੁੱਕਾ ਹੈ।

 

 

ਕੁਮਾਰੀ ਮਾਇਆਵਤੀ ਨੇ ਕਿਹਾ ਕਿ ਚੋਣ ਕਮਿਸ਼ਨ ਬੇਹੱਦ ਗ਼ੈਰ–ਵਾਜਬ ਹੈ ਤੇ ਪ੍ਰਧਾਨ ਮੰਤਰੀ ਦੀਆਂ ਬੰਗਾਲ ਰੈਲੀਆਂ ਦੇ ਪਹਿਲਾਂ ਤੋਂ ਤੈਅ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਹੀ ਕਮਿਸ਼ਨ ਨੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਅੱਜ ਵੀਰਵਾਰ ਰਾਤੀਂ 10:00 ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ, ਜਦ ਕਿ ਇਹ ਪ੍ਰਚਾਰ ਸ਼ੁੱਕਰਵਾਰ ਸ਼ਾਮੀਂ ਬੰਦ ਹੋਣਾ ਸੀ। ‘ਚੋਣ ਕਮਿਸ਼ਨ ਨੇ ਅਜਿਹਾ ਸਿਰਫ਼ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਕਾਰਨ ਕੀਤਾ ਹੈ।’

 

 

ਬਹੁਜਨ ਸਮਾਜ ਪਾਰਟੀ ਦੇ ਮੁਖੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਪੂਰੇ ਯੋਜਨਾਬੱਧ ਤਰੀਕੇ ਨਾਲ ਮਮਤਾ ਬੈਨਰਜੀ ਉੱਤੇ ਹਮਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਰੁਝਾਨ ਬਹੁਤ ਖ਼ਤਰਨਾਕ ਤੇ ਅਨਿਆਂਪੂਰਨ ਹੈ।

 

 

ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ  ਨੇ ਕਿਹਾ ਹੈ ਕਿ ਚੋਣ ਕਮਿਸ਼ਨ ਕਿਸੇ ਵੇਲੇ ਆਪਣੀ ਬਾਹਰਮੁਖਤਾ, ਨਿਰਪੱਖਤਾ ਲਈ ਜਾਣਿਆ ਜਾਂਦਾ ਸੀ ਪਰ ਹੁਣ ‘ਇਹ ਭਾਜਪਾ ਹੈੱਡਕੁਆਰਟਰਜ਼ ਤੋਂ ਹੁਕਮ ਲੈ ਰਿਹਾ ਹੈ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Opposition slams Election Commission for curtailing poll campaign in WB