ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਾਗਰਿਕਤਾ ਬਿੱਲ ਵਿਰੁੱਧ ਵਿਰੋਧੀ ਧਿਰ ਹੋ ਰਹੇ ਇਕਜੁੱਟ

ਕੇਂਦਰ ਸਰਕਾਰ ਸੰਸਦ ਚ ਸਿਟੀਜ਼ਨਸ਼ਿਪ ਸੋਧ ਬਿੱਲ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ ਜਦਕਿ ਦੂਜੇ ਪਾਸੇ ਕਾਂਗਰਸ ਨੇ ਵੀਰਵਾਰ ਨੂੰ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨਾਲ ਇਸ ਮੁੱਦੇ 'ਤੇ ਰਣਨੀਤੀ ਤੈਅ ਕਰਨ ਲਈ ਮੀਟਿੰਗ ਕੀਤੀ। ਇਸ ਦੇ ਨਾਲ ਹੀ ਭਾਜਪਾ ਨੇ ਪਾਰਟੀ ਸੰਸਦ ਮੈਂਬਰਾਂ ਨੂੰ ਇਸ ਬਾਰੇ ਵ੍ਹਿਪ ਜਾਰੀ ਕੀਤੀ ਹੈ। ਇਹ ਬਿੱਲ 9 ਦਸੰਬਰ ਨੂੰ ਪੇਸ਼ ਕੀਤਾ ਜਾਵੇਗਾ।

 

ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਸੰਸਦ ਭਵਨ ਕੰਪਲੈਕਸ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਨਾਗਰਿਕਤਾ ਸੋਧ ਬਿੱਲ ਦੀ ਰਣਨੀਤੀ ‘ਤੇ ਵਿਚਾਰ ਵਟਾਂਦਰੇ ਲਈ ਮੀਟਿੰਗ ਕੀਤੀ। ਇਸ ਮੀਟਿੰਗ ਚ ਤ੍ਰਿਣਮੂਲ ਕਾਂਗਰਸ, ਡੀਐਮਕੇ, ਆਮ ਆਦਮੀ ਪਾਰਟੀ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ।

 

‘ਆਪ’ ਆਗੂ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੱਖਾਂ ਲੋਕਾਂ ਨੂੰ ਦੇਸ਼ ਦੇ ਹੋਰ ਹਿੱਸਿਆਂ ਤੋਂ ਬਾਹਰ ਕੱਢਣ ਦੇ ਮਕਸਦ ਨਾਲ ਇਹ ਬਿੱਲ ਲਿਆ ਰਹੀ ਹੈ।

 

ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਰਣਨੀਤੀ ਤੈਅ ਕਰਨ ਲਈ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਕਰੇਗੀ ਅਤੇ ਮਿਲਦੀ-ਜੁਲਦੀ ਸੋਚ ਵਾਲੀਆਂ ਪਾਰਟੀਆਂ ਨਾਲ ਵੀ ਗੱਲਬਾਤ ਕਰੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Opposition united against citizenship bill