ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

4700 NRI ਨੇ ਛੱਡੀਆਂ ਪਤਨੀਆਂ, ਜ਼ਿਆਦਾਤਰ ਪੰਜਾਬੀ

4700 NRI ਨੇ ਛੱਡੀਆਂ ਪਤਨੀਆਂ, ਜ਼ਿਆਦਾਤਰ ਪੰਜਾਬੀ

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਰੇਖਾ ਸ਼ਰਮਾ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਮਹਿਲਾਵਾਂ ਦੀ ਆਪਣੇ ਪ੍ਰਵਾਸੀ ਭਾਰਤੀਆਂ (ਐਨਆਰਆਈ) ਪਤੀਆਂ ਵੱਲੋਂ ਛੱਡੇ ਜਾਣ ਸਬੰਧੀ 4700 ਤੋਂ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਕਰਨ ਵਾਲਿਆਂ ਵਿਚ ਜ਼ਿਆਦਾਤਰ ਪੰਜਾਬ ਅਤੇ ਦਿੱਲੀ ਦੀਆਂ ਰਹਿਣ ਵਾਲੀਆਂ ਔਰਤਾਂ ਹਨ।

 

ਦੇਸ਼–ਵਾਰ ਅੰਕੜਿਆਂ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਸ਼ਿਕਾਇਤਾਂ ਅਮਰੀਕਾ ਤੋਂ ਪ੍ਰਪਾਤ ਹੋਈਆਂ ਹਨ, ਇਸ ਤੋਂ ਬਾਅਦ ਆਸਟਰੇਲੀਆ ਅਤੇ ਕੈਨੇਡਾ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਵਿਚ ਅਮਰੀਕਾ ਵਿਚ ਰਹਿ ਰਹੇ ਪਤੀਆਂ ਨੂੰ ਲੈ ਕੇ 1105 ਸ਼ਿਕਾਇਤਾਂ, ਆਸਟਰੇਲੀਆਂ ਵਿਚ 378 ਅਤੇ ਕੈਨੇਡਾ ਵਿਚ 326 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

 

ਸ਼ਰਮਾ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ, ਪਿਛਲੇ ਸਾਲ ਸਭ ਤੋਂ ਜ਼ਿਆਦਾ 750 ਸ਼ਿਕਾਇਤਾਂ ਪ੍ਰਾਪਤ ਹੋਈਆਂ, ਇਸ ਸਾਲ ਅਜੇ ਤੱਕ 582 ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਵਿਚ ਕੁਲ 4779 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Over 4700 complaints of NRI husbands leaving wives in the last 10 years says NCW