ਦਿੱਲੀ ਚ ਔਰਤਾਂ ਨੂੰ ਡੀਟੀਸੀ ਅਤੇ ਦਿੱਲੀ ਮੈਟਰੋ ਚ ਮੁਫ਼ਤ ਸਫਰ ਤੇ ਹਾਲੇ ਭੇਤ ਕਾਇਮ ਹੈ। ਇਕ ਪਾਸੇ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਮੈਟਰੋ ਚ ਔਰਤਾਂ ਨੂੰ ਮੁਫ਼ਤ ਸਫਰ ਨੂੰ ਲੈ ਕੇ ਦਿੱਲੀ ਸਰਕਾਰ ਵਲੋਂ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ।
ਦੂਜੇ ਪਾਸੇ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦੇਣ ਲਈ ਦਿੱਲੀ ਸਰਕਾਰ ਵਲੋਂ ਕੇਂਦਰ ਨੂੰ ਪ੍ਰਸਤਾਵ ਭੇਜਣ ਦੀ ਕੋਈ ਲੋੜ ਨਹੀਂ ਹੈ। ਦਿੱਲੀ ਮੈਟਰੋ ਅਤੇ ਦਿੱਲੀ ਸਰਕਾਰ ਦੋਨਾਂ ਹੀ ਇਸ ਪ੍ਰਸਤਾਵ ਤੇ ਕੰਮ ਕਰਨ ਨੂੰ ਤਿਆਰ ਹੈ।
ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਿਲਿਆ ਤੇ ਉਨ੍ਹਾਂ ਨੇ ਸਾਨੂੰ ਸਹਿਯੋਗ ਦੇਣ ਨੂੰ ਪੱਕਾ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਹੋਣ ਨਾਤੇ ਦਿੱਲੀ ਦੀਆਂ ਔਰਤਾਂ ਨੂੰ ਇਹ ਪੱਕਾ ਕਰਨਾ ਚਾਹੁੰਦਾ ਹਾਂ ਕਿ ਦਿੱਲੀ ਚ ਅਸੀਂ ਔਰਤਾਂ ਲਈ ਮੈਟਰੋ ਚ ਸਫਰ ਮੁਫਤ ਕਰਾਂਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਲੋਕ ਸਭਾ ਚ ਘਰ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀਰਵਾਰ ਨੂੰ ਲਿਖਤ ਉਤਰ ਚ ਦਸਿਆ ਕਿ ਕੇਂਦਰ ਸਰਕਾਰ ਦਾ ਦਿੱਲੀ ਮੈਟਰੋ ਰੇਲ ਸੇਵਾ ਚ ਔਰਤਾਂ ਲਈ ਮੁਫ਼ਤ ਯਾਤਰਾ ਦਾ ਕੋਈ ਪ੍ਰਸਤਾਵ ਨਹੀਂ ਹੈ।
ਪੁਰੀ ਨੇ ਕਿਹਾ ਕਿ ਮੈਟਰੋ ਰੇਲ ਚ ਔਰਤਾਂ ਲਈ ਮੁਫਤ ਯਾਤਰਾ ਸੁਵਿਧਾ ਦੀ ਮਾਨਤਾ ਲਈ ਦਿੱਲੀ ਸਰਕਾਰ ਤੋਂ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ ਤੇ ਇਸ ਲਈ ਉਸ ਨੂੰ ਮਨਜ਼ੂਰੀ ਦੇਣ ਦਾ ਕੋਈ ਸਵਾਲ ਹੀ ਨਹੀਂ ਉਠਦਾ ਹੈ।
Delhi CM: Legally Delhi govt doesn't need to send a proposal to Centre regarding free ride for women on Delhi Metro. Both Delhi Metro & Delhi govt ready to work on this proposal. Being the Delhi CM, I assure women of Delhi that we will implement free metro ride for women in Delhi https://t.co/CnwNYtM6M6
— ANI (@ANI) June 27, 2019
.