ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਆਗੂ ਪੀ ਚਿਦੰਬਰਮ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਖਰੀ ਬਜਟ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ ਕਾਂਗਰਸ ਪਾਰਟੀ ਵੱਲੋਂ ਗਰੀਬਾਂ ਲਈ ਤਿਆਰ ਕੀਤੀ ਗਈ ਨੀਤੀ ਦੀ ਕਾਪੀ ਹੈ।
ਸੀਨੀਅਰ ਕਾਂਗਰਸੀ ਆਗੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਆਖਰੀ ਬਜਟ ਵਿਚ ਕਾਂਗਰਸ ਦੀ ਕਾਪੀ ਕਰਨ ਲਈ ਸ਼ੁਕਰੀਆ, ਜਿਸ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਦੇਸ਼ ਦੇ ਸਾਧਨਾਂ ਉਤੇ ਪਹਿਲਾ ਅਧਿਕਾਰ ਗਰੀਬ ਲੋਕਾਂ ਦਾ ਹੈ।
ਉਨ੍ਹਾਂ ਕਿਹਾ ਕਿ ਇਹ ਵੋਟ ਆਨ ਅਕਾਊਂਟ ਨਹੀਂ ਬਲਿਕ ਸੀ। ਇਹ ਅਕਾਊਂਟ ਆਨ ਵੋਟਜ ਸੀ। ਅਰੁਣ ਜੇਤਲੀ ਦੇ ਇਲਾਜ ਲਈ ਅਮਰੀਕਾ ਜਾਣ ਦੇ ਬਾਅਦ ਵਿੱਤ ਮੰਤਰੀ ਦਾ ਕਾਰਜਭਾਰ ਪਿਊਸ਼ ਗੋਇਲ ਨੂੰ ਦਿੱਤਾ ਗਿਆ ਹੈ। ਜਿਨ੍ਹਾਂ ਨੇ ਮਈ ਵਿਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਬਜਟ ਪੇਸ਼ ਕੀਤਾ।