ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CBI ਦੀ ਚਾਰਜਸ਼ੀਟ ਦੇ ਮੱਦੇਨਜ਼ਰ ਚਿਦੰਬਰਮ ਨੂੰ 24 ਅਕਤੂਬਰ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ

ਆਈ ਐਨ ਐਕਸ ਮੀਡੀਆ ਕੇਸ ਵਿੱਚ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਕਾਂਗਰਸੀ ਆਗੂ ਪੀ ਚਿਦੰਬਰਮ ਉੱਤੇ ਸੀਬੀਆਈ ਚਾਰਜਸ਼ੀਟ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ 24 ਅਕਤੂਬਰ ਨੂੰ ਦਿੱਲੀ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਮਿਲੇ ਹਨ।

 

ਦੱਸ ਦੇਈਏ ਕਿ ਬੀਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਆਈਐਨਐਕਸ ਮੀਡੀਆ ਮਾਮਲੇ ਵਿੱਚ ਜ਼ਮਾਨਤ ਦੀ ਅਪੀਲ ‘ਤੇ ਸੁਣਵਾਈ ਕੀਤੀ ਸੀ।

 

ਚਿਦੰਬਰਮ ਨੇ ਦਲੀਲ ਦਿੱਤੀ ਕਿ ਉਹ ਭੱਜੇਗਾ ਨਹੀਂ, ਇਸ ਲਈ ਚੋਟੀ ਦੀ ਅਦਾਲਤ ਦੇ ਜੱਜ ਉਨ੍ਹਾਂ ਤੱਥਾਂ 'ਤੇ ਗੌਰ ਕਰਨਗੇ ਕਿ ਲੁੱਕਆਊਟ ਨੋਟਿਸ ਨੇ ਉਨ੍ਹਾਂ ਨੂੰ ਵਿਦੇਸ਼ ਜਾਣ ਤੋਂ ਰੋਕਿਆ ਅਤੇ ਉਨ੍ਹਾਂ ਨੇ ਦੇਸ਼ ਤੋਂ ਬਾਹਰ ਜਾਣ ਲਈ ਕੋਈ ਬੇਨਤੀ ਨਹੀਂ ਕੀਤੀ ਸੀ।

 

 

 

 

ਸੁਣਵਾਈ ਦੌਰਾਨ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਅਤੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦਰਮਿਆਨ ਤਿੱਖੀ ਬਹਿਸ ਹੋਈ। ਮਹਿਤਾ ਨੇ ਕਿਹਾ ਕਿ ਇਹ ਇਕ ਗੰਭੀਰ ਮਾਮਲਾ ਹੈ, ਦੋਸ਼ੀ ਫ਼ਰਾਰ ਹੋ ਸਕਦੇ ਹਨ। ਮਹਿਤਾ ਨੇ ਕਿਹਾ ਕਿ ਕਿਸੇ ਦਾ ਨਾਮ ਲਏ ਬਿਨਾਂ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਕਈ ਮਾਮਲਿਆਂ ਵਿੱਚ ਮੁਲਜ਼ਮ ਦੇਸ਼ ਛੱਡ ਕੇ ਭੱਜ ਗਏ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram has to produce before court on 24 october in inx media case