ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

INX Media Case: ਚਿਦੰਬਰਮ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ

 

P Chidambaram INX Media case: ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਦੇ ਦਿੱਗਜ਼ ਨੇਤਾ ਪੀ ਚਿਦੰਬਰਮ ਲਗਾਤਾਰ ਮੁਸ਼ਕਲਾਂ ਵਿੱਚ ਘਿਰਦੇ ਜਾ ਰਹੇ ਹਨ। ਆਈਐਨਐਕਸ ਮੀਡੀਆ ਮਾਮਲੇ ਵਿੱਚ ਪੀ ਚਿਦੰਬਰਮ ਉੱਤੇ ਲਗਾਤਾਰ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ। 

 

ਹਾਈ ਕੋਰਟ ਤੋਂ ਬਾਅਦ ਅੱਜ ਪਹਿਲਾਂ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਸੁਪਰੀਮ ਕੋਰਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਤੁਰੰਤ ਸੁਣਵਾਈ ਲਈ ਪਟੀਸ਼ਨ ਸੂਚੀਬੱਧ ਕਰ ਲਿਆ। ਪੀ ਚਿਦੰਬਰਮ ਦੀ ਅਗਾਊਂ ਜ਼ਮਾਨਤ ਵਾਲੀ ਪਟੀਸ਼ਨ 'ਤੇ ਸੁਣਵਾਈ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਕਰੇਗੀ।

 

ਦੱਸ ਦਈਏ ਕਿ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਉਦੋਂ ਆਇਆ ਹੈ ਜਦੋਂ ਪੀ ਚਿਦੰਬਰਮ ਦੀ ਕਾਨੂੰਨੀ ਟੀਮ ਨੇ ਸੁਪਰੀਮ ਕੋਰਟ ਵਿੱਚ ਕਈ ਵਾਰ ਕੋਸ਼ਿਸ਼ ਕੀਤੀ ਸੀ। 

 

ਕਪਿਲ ਸਿੱਬਲ, ਪੀ ਚਿਦੰਬਰਮ ਵੱਲੋਂ ਵਕੀਲਾਂ ਦੀ ਟੀਮ ਦੀ ਅਗਵਾਈ ਕਰ ਰਹੇ ਹਨ। ਇਸ ਪਟੀਸ਼ਨ ਵਿੱਚ, ਚਿਦੰਬਰਮ ਨੇ ਆਈਐਨਐਕਸ ਮੀਡੀਆ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਅਰਜ਼ੀ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।  


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram INX Media case time line updates ED CBI Supreme Court P Chidambaram