ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚਿਦੰਬਰਮ ਨੂੰ ਨਹੀਂ ਮਿਲੀ ਰਾਹਤ, 11 ਦਸੰਬਰ ਤਕ ਵਧੀ ਹਿਰਾਸਤ

ਆਈ.ਐਨ.ਐਕਸ. ਮੀਡੀਆ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਤਿਹਾੜ ਜੇਲ ਵਿੱਚ ਬੰਦ ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਹਿਰਾਸਤ ਅਦਾਲਤ ਨੇ 11 ਦਸੰਬਰ ਤਕ ਵਧਾ ਦਿੱਤੀ ਹੈ। ਬੁਧਵਾਰ ਨੂੰ ਵਿਸ਼ੇਸ਼ ਜੱਜ ਅਜੇ ਕੁਮਾਰ ਕੁਹਾਰ ਨੇ ਚਿਦੰਬਰਮ ਦੇ ਮਾਮਲੇ 'ਤੇ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਹਿਰਾਸਤ 14 ਦਿਨ ਲਈ ਵਧਾਈ। ਈ.ਡੀ. ਨੇ ਜਾਂਚ ਜਾਰੀ ਹੋਣ ਦੀ ਗੱਲ ਆਖਦਿਆਂ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮੰਨ ਲਿਆ।

 


ਚਿਦੰਬਰਮ ਆਈ.ਐਨ.ਐਕਸ. ਮੀਡੀਆ ਮਾਮਲੇ 'ਚ ਇਨਫ਼ੋਰਸਮੈਂਟ ਡਾਈਰੈਕਟੋਰੇਟ ਦੀ ਹਿਰਾਸਤ 'ਚ ਤਿਹਾੜ ਜੇਲ 'ਚ ਬੰਦ ਹਨ। ਅੱਜ (27 ਨਵੰਬਰ) ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ। ਚਿਦੰਬਰਮ ਨੇ ਸੁਪਰੀਮ ਕੋਰਟ 'ਚ ਵੀ ਜਮਨਾਤ ਪਟੀਸ਼ਨ ਦਾਖ਼ਲ ਕੀਤੀ ਹੋਈ ਹੈ। 
 

ਆਈ.ਐਨ.ਐਕਸ. ਮੀਡੀਆ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ 'ਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਸੀਬੀਆਈ ਨੇ 21 ਅਗੱਸਤ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਚਿਦੰਬਰਮ ਜੇਲ 'ਚ ਹਨ। ਸੀਬੀਆਈ ਦੇ ਮਾਮਲੇ 'ਚ ਉਨ੍ਹਾਂ ਨੂੰ ਜਮਾਨਤ ਮਿਲ ਚੁੱਕੀ ਹੈ ਪਰ ਉਹ ਜੇਲ ਤੋਂ ਬਾਹਰ ਨਹੀਂ ਆ ਸਕੇ, ਕਿਉਂਕਿ ਉਸ ਤੋਂ ਪਹਿਲਾਂ ਹੀ ਅਦਾਲਤ ਨੇ ਉਨ੍ਹਾਂ ਦੀ ਹਿਰਾਸਤ ਦੇ ਦਿੱਤੀ। ਉਹ ਹੁਣ ਈ.ਡੀ. ਦੀ ਹਿਰਾਸਤ 'ਚ ਜੇਲ ਵਿਚ ਹਨ।
 

 

ED ਅਧਿਕਾਰੀ ਦੋ ਦਿਨ ਚਿਦੰਬਰਮ ਤੋਂ ਤਿਹਾੜ ਜੇਲ੍ਹ ’ਚ ਹੀ ਕਰਨਗੇ ਪੁੱਛਗਿੱਛ

 

ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਆਈ.ਐਨ.ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ 21 ਅਗੱਸਤ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਸੀ.ਬੀ.ਆਈ. ਨੇ ਇਹ ਮਾਮਲਾ 15 ਮਈ 2017 ਨੂੰ ਦਰਜ ਕੀਤਾ ਸੀ। ਇਹ ਮਾਮਲਾ ਚਿਦੰਬਰਮ ਦੇ ਵਿੱਤ ਮੰਤਰੀ ਰਹਿੰਦੇ ਹੋਏ 2007 'ਚ ਵਿਦੇਸ਼ਾਂ ਨਾਲ 305 ਕਰੋੜ ਰੁਪਏ ਦੀ ਫੰਡ ਲਾਭ ਹਾਸਲ ਕਰਨ ਲਈ ਆਈ.ਐਨ.ਐਕਸ ਮੀਡੀਆ ਸਮੂਹ ਨੂੰ ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਦੀ ਮਨਜ਼ੂਰੀ ਦੇਣ 'ਚ ਕਥਿਤ ਅਨਿਯਮਿਤਤਾ ਨਾਲ ਜੁੜਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram judicial custody extended till Dec 11