ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀ. ਚਿਦੰਬਰਮ ਨੇ ਨਿਆਂਇਕ ਹਿਰਾਸਤ 'ਚ ਘਰ ਦਾ ਭੋਜਨ ਖਾਣ ਦੀ ਆਗਿਆ ਮੰਗੀ

ਆਈਐਨਐਕਸ ਮੀਡੀਆ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਨਿਆਂਇਕ ਹਿਰਾਸਤ ਦੌਰਾਨ ਘਰ ਦਾ ਭੋਜਨ ਖਾਣ ਦੀ ਆਗਿਆ ਮੰਗੀ ਹੈ। ਉਸ ਦੀ ਪਟੀਸ਼ਨ 'ਤੇ 3 ਅਕਤੂਬਰ ਨੂੰ ਅਦਾਲਤ ਵਿੱਚ ਸੁਣਵਾਈ ਹੋਵੇਗੀ।

 

 

 

 

ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਚਿਦੰਬਰਮ ਆਈਐਨਐਕਸ ਮੀਡੀਆ ਕੇਸ ਦਾ ਦੋਸ਼ੀ ਹੈ ਅਤੇ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਚਿਦੰਬਰਮ ਨੂੰ 21 ਅਗਸਤ ਨੂੰ ਜੋਰ ਬਾਗ਼ ਸਥਿਤ ਉਸ ਦੀ ਰਿਹਾਇਸ਼ ਤੋਂ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ 3 ਅਕਤੂਬਰ ਤੱਕ ਤਿਹਾੜ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ।

 

ਸੀਬੀਆਈ ਨੇ ਚਿਦੰਬਰਮ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਹ ਇੱਕ ਗੰਭੀਰ ਜੁਰਮ ਸੀ ਅਤੇ ਚਿਦੰਬਰਮ ਨੂੰ ਅਹਿਸਾਸ ਹੋਇਆ ਕਿ ਉਸ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਚਿਦੰਬਰਮ ਬੱਚਣ ਦੀ ਕੋਸ਼ਿਸ਼ ਕਰ ਸਕਦੇ ਹਨ।

 

ਵਕੀਲਾਂ ਦੀ ਟੀਮ ਨੇ ਜਾਂਚ ਏਜੰਸੀ ਦੀ ਤਰਫੋਂ ਅਦਾਲਤ ਵਿੱਚ ਦਲੀਲ ਦਿੱਤੀ। ਇਸ ਵਿਚ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਅਮਿਤ ਮਹਾਜਨ ਵੀ ਸ਼ਾਮਲ ਸਨ। ਇਨ੍ਹਾਂ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਚਿਦੰਬਰਮ ਕੋਲ ਵਿਦੇਸ਼ ਵੱਸਣ ਦੇ ਸਰੋਤ ਸਨ। ਇਸ ਤਰ੍ਹਾਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਣਾ ਚਾਹੀਦਾ ਜਦੋਂ ਤੱਕ ਉਨ੍ਹਾਂ ਦੀ ਸੁਣਵਾਈ ਖ਼ਤਮ ਨਹੀਂ ਹੋ ਜਾਂਦੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram sought permission to eat food in judicial custody