ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਈਡੀ ਦਾ ਸੰਮਨ, ਜਾਣੋ ਕੀ ਹੈ ਮਾਮਲਾ


ਈਡੀ ਨੇ ਇੱਕ ਵਾਰ ਫਿਰ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸੀ ਨੇਤਾ ਪੀ ਚਿਦੰਬਰਮ ਨੂੰ ਸੰਮਨ ਜਾਰੀ ਕੀਤੇ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਹਵਾਬਾਜ਼ੀ ਘੁਟਾਲੇ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਜਾਂਚ ਵਿੱਚ ਸੰਮਨ ਜਾਰੀ ਕੀਤਾ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

 

 

 

 

 

ਤੁਹਾਨੂੰ ਦੱਸ ਦੇਈਏ ਕਿ ਇਹ ਕੇਸ ਯੂਪੀਏ ਸ਼ਾਸਨ ਦੌਰਾਨ ਕਰੋੜਾਂ ਰੁਪਏ ਦੇ ਹਵਾਬਾਜ਼ੀ ਘੁਟਾਲੇ ਅਤੇ ਅੰਤਰਰਾਸ਼ਟਰੀ ਏਅਰਲਾਈਨਾਂ ਲਈ ਏਅਰ ਸਲੋਟ ਫਿਕਸ ਕਰਨ ਵਿੱਚ ਬੇਨਿਯਮੀਆਂ ਕਾਰਨ ਏਅਰ ਇੰਡੀਆ ਨੂੰ ਹੋਏ ਨੁਕਸਾਨ ਨਾਲ ਸਬੰਧਤ ਹੈ।

 

ਅਧਿਕਾਰੀ ਨੇ ਕਿਹਾ ਕਿ ਸੀਨੀਅਰ ਕਾਂਗਰਸੀ ਨੇਤਾ ਪੀ ਚਿਦੰਬਰਮ ਨੂੰ ਆਪਣਾ ਬਿਆਨ ਦਰਜ ਕਰਨ ਲਈ 23 ਅਗਸਤ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ਵਿਖੇ ਕੇਸ ਦੇ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram summoned by Enforcement Directorate ED in connection with an alleged aviation scam during UPA rule