ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀ ਚਿਦੰਬਰਮ ਨੂੰ ਸੀਬੀਆਈ ਅਦਾਲਤ ’ਚ ਅੱਜ ਕੀਤਾ ਜਾਵੇਗਾ ਪੇਸ਼

ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ (P. Chidambaram) ਨੂੰ ਸੀਬੀਆਈ ਨੇ ਆਈਐਨਐਕਸ ਮੀਡੀਆ ਮਾਮਲੇ (INX Media Case) ਚ ਬੁੱਧਵਾਰ ਦੇਰ ਰਾਤ ਨੂੰ ਗ੍ਰਿਫਤਾਰ ਕਰ ਲਿਆ ਗਿਆ। ਤਕਰੀਬਨ 10:16 ਮਿੰਟ 'ਤੇ ਸੀਬੀਆਈ ਨੇ ਕਾਂਗਰਸ ਦੇ ਸੀਨੀਅਰ ਨੇਤਾ ਪੀ ਚਿਦੰਬਰਮ ਨੂੰ ਉਨ੍ਹਾਂ ਦੇ ਘਰੋਂ ਛਾਪੇਮਾਰੀ ਦੌਰਾਨ ਗ੍ਰਿਫਤਾਰ ਕੀਤਾ।

 

ਗ੍ਰਿਫਤਾਰ ਕੀਤੇ ਜਾਣ ਤੋਂ ਪਹਿਲਾਂ ਸੀਬੀਆਈ ਨੇ ਪੀ ਚਿਦੰਬਰਮ ਨੂੰ ਜੋਰਬਾਗ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ। ਹਾਲਾਂਕਿ, ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਉਨ੍ਹਾਂ ਨੂੰ ਹਿਰਾਸਤ ਚ ਲੈਣ ਲਈ ਬਹੁਤ ਕੋਸ਼ਿਸ਼ ਕਰਨੀ ਪਈ। ਦੱਸਿਆ ਜਾ ਰਿਹਾ ਹੈ ਕਿ ਪੀ ਚਿਦੰਬਰਮ ਨੂੰ ਅੱਜ ਵੀਰਵਾਰ ਨੂੰ ਸੀਬੀਆਈ ਰੌਸ ਐਵੀਨਿਊ ਕੋਰਟ ਚ ਪੇਸ਼ ਕੀਤਾ ਜਾਵੇਗਾ।

 

ਇਸ ਤੋਂ ਪਹਿਲਾਂ ਚਿਦੰਬਰਮ ਲਗਭਗ 27 ਘੰਟੇ ਤਕ ਮੀਡੀਆ ਅਤੇ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਦੂਰ ਰਹੇ। ਸ਼ਾਮ ਲਗਭਗ 8 ਵਜੇ ਚਿਦੰਬਰਮ ਸਿੱਧੇ ਕਾਂਗਰਸ ਦੇ ਮੁੱਖ ਦਫਤਰ ਪਹੁੰਚੇ ਤੇ ਉਥੇ ਪ੍ਰੈਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ।

 

ਇਸ ਦੌਰਾਨ ਚਿਦੰਬਰਮ ਨੇ ਕਿਹਾ ਕਿ ਉਹ ਨਿਰਦੋਸ਼ ਹਨ ਤੇ ਉਨ੍ਹਾਂ ਨੂੰ ਲੋਕਤੰਤਰ ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਆਈਏਐਨਐਕਸ ਮੀਡੀਆ ਮਾਮਲੇ ਵਿੱਚ ਨਾ ਤਾਂ ਉਹ ਦੋਸ਼ੀ ਹਨ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦੋਸ਼ੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:P Chidambaram will be presented in CBI court today