ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਾਂਘੇ ’ਤੇ ਪਾਕਿ ਫ਼ੌਜ ਨੇ ਇਮਰਾਨ ਦੀ ਕੋਈ ਗੱਲ ਨਹੀਂ ਮੰਨੀ

ਕਰਤਾਰਪੁਰ ਸਾਹਿਬ ਲਾਂਘੇ ’ਤੇ ਪਾਕਿ ਫ਼ੌਜ ਨੇ ਇਮਰਾਨ ਦੀ ਕੋਈ ਗੱਲ ਨਹੀਂ ਮੰਨੀ

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਜਿਹੜੀਆਂ ਦੋ ਸ਼ਰਤਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ੍ਰੀ ਇਮਰਾਨ ਖ਼ਾਨ ਨੇ ਭਾਰਤੀ ਸ਼ਰਧਾਲੂਆਂ ਲਈ ਨਰਮ ਕੀਤੀਆਂ ਸਨ; ਉੱਥੋਂ ਦੀ ਫ਼ੌਜ ਨੇ ਉਨ੍ਹਾਂ ਦੀ ਅਜਿਹੀ ਕੋਈ ਗੱਲ ਨਹੀਂ ਮੰਨੀ। ਸ੍ਰੀ ਖ਼ਾਨ ਨੇ ਕਿਹਾ ਸੀ ਕਿ ਭਾਰਤੀ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਸਥਿਤ ਗੁਰੂ ਘਰ ਦੇ ਦਰਸ਼ਨਾਂ ਲਈ ਕਿਸੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ, ਸਗੋਂ ਸਿਰਫ਼ ਇੱਕ ਆਮ ਫ਼ੋਟੋ ਸ਼ਨਾਖ਼ਤੀ ਕਾਰਡ ਨਾਲ ਹੀ ਕੰਮ ਚੱਲ ਜਾਵੇਗਾ।

 

 

ਦੂਜੇ, ਸ੍ਰੀ ਇਮਰਾਨ ਖ਼ਾਨ ਨੇ ਇਹ ਵੀ ਕਿਹਾ ਸੀ ਕਿ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਪਾਕਿਸਤਾਨ ਵਾਲੇ ਪਾਸੇ ਉਦਘਾਟਨ ਹੋਣ ਮੌਕੇ ਭਾਰਤ ਤੋਂ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਤੋਂ 20 ਡਾਲਰ ਦੀ ਫ਼ੀਸ ਵਸੂਲ ਨਹੀਂ ਕੀਤੀ ਜਾਵੇਗੀ। ਇਹ ਲਗਭਗ 1425 ਭਾਰਤੀ ਰੁਪਏ ਬਣਦੇ ਹਨ। ਪਰ ਅੱਜ ਇਹ ਖ਼ਬਰ ਆ ਗਈ ਹੈ ਕਿ ਪਾਕਿਸਤਾਨ ਸਰਕਾਰ ਕੱਲ੍ਹ ਵੀ ਸਾਰੇ ਸ਼ਰਧਾਲੂਆਂ ਤੋਂ ਇਹ ਫ਼ੀਸ ਵਸੂਲ ਕਰੇਗੀ।

ਕਰਤਾਰਪੁਰ ਸਾਹਿਬ ਲਾਂਘੇ ’ਤੇ ਪਾਕਿ ਫ਼ੌਜ ਨੇ ਇਮਰਾਨ ਦੀ ਕੋਈ ਗੱਲ ਨਹੀਂ ਮੰਨੀ

 

ਇਸ ਤੋਂ ਪਹਿਲਾਂ ਵੀਰਵਾਰ ਨੂੰ ਪਾਕਿਸਤਾਨ ਨੇ ਆਪਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਫ਼ੈਸਲਾ ਪਲਟ ਦਿੱਤਾ ਸੀ। ਪਾਕਿਸਤਾਨੀ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ਼ ਗ਼ਫ਼ੂਰ ਨੇ ਕਿਹਾ ਸੀ ਕਿ ਸਿੱਖ ਤੀਰਥ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਦੀ ਵਰਤੋਂ ਕਰਨ ਵਾਲਿਆਂ ਲਈ ਪਾਸਪੋਰਟ ਲਾਜ਼ਮੀ ਹੋਵੇਗਾ।

 

 

ਇੱਥੇ ਵਰਨਣਯੋਗ ਹੈ ਕਿ ਇਹ ਲਾਂਘਾ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਪੈਂਦੇ ਕਰਤਾਰਪੁਰ ਸਾਹਿਬ ਨੂੰ ਜੋੜੇਗਾ। ਕਰਤਾਰਪੁਰ ਸਾਹਿਬ ਵਿਖੇ ਗੁਰਦੁਆਰਾ ਦਰਬਾਰ ਸਾਹਿਬ ਮੌਜੂਦ ਹੈ। ਇਹ ਗੁਰੂਘਰ ਉਸ ਅਸਥਾਨ ’ਤੇ ਬਣਿਆ ਹੋਇਆ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅੰਤਲੇ ਵਰ੍ਹੇ ਬਿਤਾਏ ਸਨ।

ਕਰਤਾਰਪੁਰ ਸਾਹਿਬ ਲਾਂਘੇ ’ਤੇ ਪਾਕਿ ਫ਼ੌਜ ਨੇ ਇਮਰਾਨ ਦੀ ਕੋਈ ਗੱਲ ਨਹੀਂ ਮੰਨੀ

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak Army did not approve any proposal over Kartarpur Corridor