ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​‘ਪਾਕਿ ਫ਼ੌਜ ਕਸ਼ਮੀਰ ’ਚ ਫੈਲਾ ਰਹੀ ਅੱਤਵਾਦ, ਭਾਰਤ ਨਹੀਂ ਕਰੇਗਾ ਬਰਦਾਸ਼ਤ’

​​​​​​​‘ਪਾਕਿ ਫ਼ੌਜ ਕਸ਼ਮੀਰ ’ਚ ਫੈਲਾ ਰਹੀ ਅੱਤਵਾਦ, ਭਾਰਤ ਨਹੀਂ ਕਰੇਗਾ ਬਰਦਾਸ਼ਤ’

ਜੰਮੂ–ਕਸ਼ਮੀਰ ’ਚ ਕੰਟਰੋਲ ਰੇਖਾ ਉੱਤੇ ਹਾਲਤ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਤਾਂ ਹੋ ਰਹੀਆਂ ਹਨ ਪਰ ਉਨ੍ਹਾਂ ਨੂੰ ਸਫ਼ਲਤਾਪੂਰਬਕ ਰੋਕਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ।

 

 

ਚਿਨਾਰ ਕੋਰ ਕਮਾਂਡਰ ਲੈਫ਼ਟੀਨੈਂਟ ਜਨਰਲ ਕੇ.ਜੇ.ਐੱਸ. ਢਿਲੋਂ ਅਤੇ ਜੰਮੂ–ਕਸ਼ਮੀਰ ਦੇ ਡੀਜੀਪੀ ਦਿਲਬਾਗ਼ ਸਿੰਘ ਨੇ ਅੱਜ ਇੱਕ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਖ਼ੁਲਾਸੇ ਕੀਤੇ।

 

 

ਉਨ੍ਹਾਂ ਕਿਹਾ ਕਿ ਦੇਸੀ ਬੰਬ ਤਿਆਰ ਕਰਨ ਵਾਲੇ ਮਾਹਿਰ ਦਹਿਸ਼ਤਗਰਦਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਤੇ ਪੂਰੀ ਚੌਕਸ ਨਜ਼ਰ ਰੱਖੀ ਜਾ ਰਹੀ ਹੈ।

 

 

ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕਸ਼ਮੀਰ ਦਾ ਅਮਨ ਤੇ ਚੈਨ ਖ਼ਰਾਬ ਕਰਨ ਦੇ ਜਤਨ ਕੀਤੇ ਜਾ ਰਹੇ ਹਨ। ‘ਅਸੀਂ ਕਸ਼ਮੀਰ ਦੇ ਅਵਾਮ ਨੂੰ ਇਹ ਭਰੋਸਾ ਦਿਵਾਉਂਦੇ ਹਾਂ ਕਿ ਕਿਸੇ ਨੂੰ ਵੀ ਸੂਬੇ ਦਾ ਅਮਨ ਤੇ ਚੈਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ।’

 

 

ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜ ਹੁਣ ਕਸ਼ਮੀਰ ਵਿੱਚ ਦਹਿਸ਼ਤਗਰਦੀ ਫੈਲਾ ਰਹੀ ਹੈ ਤੇ ਇਹ ਕੁਝ ਕਦੇ ਬਰਦਾਸ਼ਤ ਨਹੀਂ ਕਰਾਂਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak Army is involved in expanding Terrorism in Kashmir India will not tolerate