ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਫ਼ੌਜ ਵੱਲੋਂ LoC 'ਤੇ ਗੋਲੀਬੰਦੀ ਦੀ ਮੁੜ ਉਲੰਘਣਾ

ਪਾਕਿ ਫ਼ੌਜ ਵੱਲੋਂ LoC 'ਤੇ ਗੋਲੀਬੰਦੀ ਦੀ ਮੁੜ ਉਲੰਘਣਾ

ਪਾਕਿਸਤਾਨੀ ਫ਼ੌਜ ਨੇ ਅੱਜ ਮੰਗਲਵਾਰ ਨੂੰ ਗੋਲੀਬੰਦੀ ਦੀ ਮੁੜ ਉਲੰਘਣਾ ਕਰਦਿਆਂ ਜੰਮੂ–ਕਸ਼ਮੀਰ ਦੇ ਪੁੰਛ ਜ਼ਿਲ੍ਹੇ ’ਚ ਮਾਨਕੋਟ ਤੇ ਮੇਂਢਰ ਸੈਕਟਰ ’ਚ ਕੰਟਰੋਲ ਰੇਖਾ (LoC – ਲਾਈਨ ਆੱਫ਼ ਕੰਟਰੋਲ) ਉੱਤੇ ਗੋਲੀਬਾਰੀ ਕੀਤੀ।

 

 

ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫ਼ੌਜੀਆਂ ਨੇ ਅੱਜ ਮੰਗਲਵਾਰ ਨੂੰ ਸਵੇਰੇ ਛੇ ਕੁ ਵਜੇ ਮਨਕੋਟ ਤੇ ਮੇਂਢਰ ਖੇਤਰਾਂ ਵਿੱਚ ਕੰਟਰੋਲ ਰੇਖਾ ਉੱਤੇ ਗੋਲੀਬਾਰੀ ਕੀਤੀ ਤੇ ਮੋਰਟਾਰ ਨਾਲ ਗੋਲੇ ਦਾਗੇ। ਜਵਾਬੀ ਕਾਰਵਾਈ ’ਚ ਭਾਰਤੀ ਫ਼ੌਜੀਆਂ ਨੇ ਵੀ ਗੋਲੀਆਂ ਚਲਾਈਆਂ। ਹੁਣ ਤੱਕ ਕਿਸੇ ਵੀ ਭਾਰਤੀ ਫ਼ੌਜੀ ਜਵਾਨ ਦੇ ਜ਼ਖ਼ਮੀ ਹੋਣ ਜਾਂ ਕੋਈ ਹੋਰ ਨੁਕਸਾਨ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

 

 

ਇਸ ਤੋਂ ਪਹਿਲਾਂ ਸੋਮਵਾਰ ਸ਼ਾਮੀਂ ਪਾਕਿਸਤਾਨੀ ਫ਼ੌਜ ਨੇ ਭਾਰਤ ਨਾਲ ਲੱਗਦੀ ਕੰਟਰੋਲ ਰੇਖਾ ਉੱਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ। ਪਾਕਿਸਤਾਨੀ ਫ਼ੌਜ ਦੇ ਜਵਾਨਾਂ ਨੇ ਸੋਮਵਾਰ ਨੂੰ ਪੁੰਛ ਜ਼ਿਲ੍ਹੇ ’ਚ ਭਾਰਤੀ ਫ਼ੌਜ ਦੀਆਂ ਕਈ ਚੌਕੀਆਂ ਉੱਤੇ ਭਾਰੀ ਗੋਲੀਬਾਰੀ ਕੀਤੀ।

 

 

ਕੰਟਰੋਲ ਰੇਖਾ ਉੱਤੇ ਹੋਈ ਇਸ ਗੋਲੀਬਾਰੀ ਕਾਰਨ ਕੌਮਾਂਤਰੀ ਸਰਹੱਦ ਦੇ ਬਹੁਤੇ ਹਿੱਸਿਆਂ ’ਚ ਹਾਲਾਤ ਤਣਾਅਪੂਰਨ ਬਣੇ ਰਹੇ।

 

 

ਪਾਕਿਸਤਾਨ ਦੇ ਜਵਾਨਾਂ ਨੇ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਲਾਗਲੇ ਇਲਾਕਿਆਂ ’ਚ ਭਾਰਤੀ ਚੋਕੀਆਂ ਉੱਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਤੇ ਮੋਰਟਾਰਾਂ ਨਾਲ ਗੋਲੇ ਦਾਗੇ।

 

 

ਰੱਖਿਆ ਬੁਲਾਰੇ ਨੇ ਦੱਸਿਆ ਕਿ ਪੁੰਛ ਜ਼ਿਲ੍ਹੇ ’ਚ ਕਿਰਨੀ ਤੇ ਕਸਬਾ ਸੈਕਟਰਾਂ ’ਚ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ ’ਚ ਪਾਕਿਸਤਾਨੀ ਫ਼ੌਜ ਨੇ ਗੋਲੀਬਾਰੀ ਕੀਤੀ। ਐਤਵਾਰ ਨੂੰ ਵੀ ਪੁੰਛ ਜ਼ਿਲ੍ਹੇ ’ਚ ਕੰਟਰੋਲ ਰੇਖਾ ਉੱਤੇ ਗੋਲੀਬਾਰੀ ਕੀਤੀ ਗਈ ਸੀ; ਜਿਸ ਵਿੱਚ ਇੱਕ ਨਾਗਰਿਕ ਜ਼ਖ਼ਮੀ ਹੋ ਗਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak defies ceasefire again at LoC