ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਰਲ ਤੋਂ ਕੱਛ ਤੱਕ ਪਾਕਿ ਅੱਤਵਾਦੀ ਹਮਲੇ ਦਾ ਖ਼ਤਰਾ: ਰਾਜਨਾਥ ਸਿੰਘ

ਕੇਰਲ ਤੋਂ ਕੱਛ ਤੱਕ ਪਾਕਿ ਅੱਤਵਾਦੀ ਹਮਲੇ ਦਾ ਖ਼ਤਰਾ: ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਦੀ ਸਮੁੰਦਰੀ ਸਰਹੱਦ ਦੇ ਰਸਤੇ ਪਾਕਿਸਤਾਨ ਤੋਂ ਸਿਖਲਾਈ–ਪ੍ਰਾਪਤ ਅੱਤਵਾਦੀਆਂ ਦੇ ਹਮਲੇ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਹੈ ਕਿ ਅੱਤਵਾਦੀ ਸਾਡੇ ਸਮੁੰਦਰੀ ਕੰਢਿਆਂ ਵਾਲੇ ਇਲਾਕਿਆਂ ਉੱਤੇ ਹਮਲੇ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਸਾਡੇ ਸਮੁੰਦਰੀ ਕੰਢਿਆਂ ਤੱਕ ਫੈਲਿਆ ਹੈ।

 

 

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਖ਼ਦਸ਼ੇ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਕਿ ਪਾਕਿਸਤਾਨ ਦੇ ਅੱਤਵਾਦੀ ਦੇਸ਼ ਵਿੱਚ ਕਿਸੇ ਵੱਡੇ ਹਮਲੇ ਨੂੰ ਅੰਜਾਮ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਸਮੁੰਦਰੀ ਕੰਢੇ ਅਤੇ ਸਮੁੰਦਰੀ ਸੁਰੱਖਿਆ ਬਲ ਇਸ ਖ਼ਦਸ਼ੇ ਕਾਰਨ ਪੂਰੀ ਚੌਕਸੀ ਵਰਤ ਰਹੇ ਹਨ।

 

 

ਸ੍ਰੀ ਰਾਜਨਾਥ ਸਿੰਘ ਨੇ ਕਿਹਾ ਮੈਂ ਤੁਹਾਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸਾਡੀ ਸਮੁੰਦਰੀ ਫ਼ੌਜ ਅਜਿਹੇ ਕਿਸੇ ਵੀ ਖ਼ਤਰੇ ਨਾਲ ਨਿਪਟਣ ਦੈ ਪੂਰੀ ਤਰ੍ਹਾਂ ਸਮਰੱਥ ਹੈ।

 

 

ਕੋਲੱਮ ਵਿੱਚ ਮਾਤਾ ਅੰਮ੍ਰਿਤਾਨੰਦਮਹਈ ਦੇਵੀ ਦੇ 66ਵੇਂ ਜਨਮ–ਦਿਨ ਉੱਤੇ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਉਨ੍ਹਾਂ ਨੂੰ ਚੈਨ ਨਾਲ ਰਹਿਣ ਨਹੀਂ ਦੇਵੇਗਾ; ਜੋ ਉਸ ਨੂੰ ਪਰੇਸ਼ਾਨ ਕਰਨਗੇ। ਪੁਲਵਾਮਾ ਹਮਲੇ ਦੇ ਕੁਝ ਦਿਨਾਂ ਬਾਅਦ, ਸਾਡੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ ’ਚ ਹਮਲੇ ਕੀਤੇ। ਅਸੀਂ ਕਿਸੇ ਨੂੰ ਪਰੇਸ਼ਾਨ ਨਹੀਂ ਕਰਦੇ ਪਰ ਜੇ ਕੋਈ ਸਾਨੂੰ ਪਰੇਸ਼ਾਨ ਕਰਦਾ ਹੈ, ਤਾਂ ਅਸੀਂ ਉਨ੍ਹਾਂ ਨੂੰ ਚੈਨ ਨਾਲ ਬੈਠਣ ਨਹੀਂ ਦੇਵਾਂਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak terrorist may attack country s borders from Kerala to Kachha says Rajnath Singh