ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਦਹਿਸ਼ਤਗਰਦਾਂ ਵੱਲੋਂ ਕਸ਼ਮੀਰ ’ਚ ਵੱਡੀ ਹਿੰਸਕ ਵਾਰਦਾਤ ਦਾ ਖ਼ਤਰਾ

ਪਾਕਿ ਦਹਿਸ਼ਤਗਰਦਾਂ ਵੱਲੋਂ ਕਸ਼ਮੀਰ ’ਚ ਵੱਡੀ ਹਿੰਸਕ ਵਾਰਦਾਤ ਦਾ ਖ਼ਤਰਾ

ਦੋ ਕੁ ਦਿਨ ਪਹਿਲਾਂ ਜਦੋਂ ਭਾਰਤ ਸਰਕਾਰ ਨੇ ਨੀਮ ਫ਼ੌਜੀ ਬਲਾਂ ਦੀਆਂ 100 ਹੋਰ ਕੰਪਨੀਆਂ ਤਾਇਨਾਤ ਕੀਤੀਆਂ ਸਨ; ਤਦ ਕੁਝ ਸਿਆਸੀ ਆਗੂਆਂ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਸੀ। ਜੰਮੂ–ਕਸ਼ਮੀਰ ਦੇ ਸਥਾਨਕ ਲੋਕਾਂ ਤੇ ਆਗੂਆਂ ਨੇ ਤਾਂ ਇਸ ਨੂੰ ਮੁੱਦਾ ਬਣਾਉਣਾ ਹੀ ਸੀ। ਪਰ ਅੱਜ ਇੱਕ ਤੱਥ ਸਾਹਮਣੇ ਆਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਕਸ਼ਮੀਰ ਵਾਦੀ ਵਿੱਚ ਇੰਨੀ ਵੱਡੀ ਗਿਣਤੀ ’ਚ ਨੀਮ ਫ਼ੌਜੀ ਬਲ ਭੇਜਣ ਦਾ ਅਸਲ ਕਾਰਨ ਕੀ ਹੈ।

 

 

ਏਐੱਨਆਈ ਦੀ ਰਿਪੋਰਟ ਅਨੁਸਾਰ ਉੱਚ–ਪੱਧਰੀ ਸਰਕਾਰੀ ਸੂਤਰਾਂ ਮੁਤਾਬਕ ਭਾਰਤ ਦੀਆਂ ਖ਼ੁਫ਼ੀਆ ਏਜੰਸੀਆਂ ਕੋਲ ਇਹ ਪੱਕੀ ਜਾਣਕਾਰੀ ਪੁੱਜੀ ਹੈ ਕਿ ਪਾਕਿਸਤਾਨ ਸਥਿਤ ਦਹਿਸ਼ਤਗਰਦ ਸਮੂਹ ਹੁਣ ਕਸ਼ਮੀਰ ਵਾਦੀ ਵਿੱਚ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਉਲੀਕ ਰਹੇ ਹਨ।

 

 

ਖ਼ੁਫ਼ੀਆ ਜਾਣਕਾਰੀ ਮੁਤਾਬਕ ਕਸ਼ਮੀਰ ਵਾਦੀ ਵਿੱਚ ਅਜਿਹਾ ਦਹਿਸ਼ਤਗਰਦ ਹਮਲਾ ਕਿਤੇ ਵੀ ਹੋ ਸਕਦਾ ਹੈ। ਇਸੇ ਲਈ ਕੇਂਦਰ ਸਰਕਾਰ ਵੱਲੋਂ ਵੱਧ ਤੋਂ ਵੱਧ ਸੁਰੱਖਿਆ ਬਲ ਕਸ਼ਮੀਰ ਵਾਦੀ ਵਿੱਚ ਭੇਜੇ ਗਏ ਹਨ।

 

 

ਇਸੇ ਲਈ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਸ੍ਰੀ ਅਜੀਤ ਡੋਵਾਲ ਨੇ ਜੰਮੂ–ਕਸ਼ਮੀਰ ਵਿੱਚ ਇੱਕ ਮੀਟਿੰਗ ਵੀ ਕੀਤੀ ਸੀ; ਜਿਸ ਵਿੱਚ ਦਹਿਸ਼ਤਗਰਦੀ ਦਾ ਟਾਕਰਾ ਕਰਨ ਬਾਰੇ ਨਵੀਂਆਂ ਰਣਨੀਤੀਆਂ ਉਲੀਕੀਆਂ ਗਈਆਂ ਸਨ।

 

 

ਅਗਲੇ ਕੁਝ ਦਿਨਾਂ ਵਿੱਚ ਅੱਤਵਾਦੀਆਂ ਦੇ ਟਾਕਰੇ ਲਈ ਸੁਰੱਖਿਆ ਬਲਾਂ ਨੂੰ ਮਜ਼ਬੂਤ ਕਰਨ ਹਿਤ ਕੋਈ ਹੋਰ ਕਦਮ ਵੀ ਚੁੱਕੇ ਜਾ ਸਕਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pak terrorists may attack in near future in Kashmir valley