ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'LoC ਕੋਲ ਪਾਕਿ ਦੀਆਂ ਭਾਰਤ ਵਿਰੋਧੀਆਂ ਸਰਗਰਮੀਆਂ ਜਾਰੀ'

ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ "ਕੰਟਰੋਲ" ਵਿੱਚ ਦੱਸਦੇ ਹੋਏ ਸੈਨਾ ਨੇ ਸੋਮਵਾਰ ਨੂੰ ਕਿਹਾ ਹੈ ਕਿ ਪਾਕਿਸਤਾਨ ਘਾਟੀ ਵਿੱਚ ਅੱਤਵਾਦੀਆਂ ਨੂੰ ਘੁਸਪੈਠ ਕਰਾਉਣ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਵਧਾਉਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ ਕੰਟਰੋਲ ਰੇਖਾ (ਐਲਓਸੀ) ਕੋਲ ਭਾਰਤ ਵਿਰੋਧੀ ਸਰਗਰਮੀਆਂ ਜਾਰੀ ਹਨ। 

 

ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ ਇਨ ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਹੈ ਕਿ ਇਸ ਸੂਬੇ ਵਿੱਚ 86 ਅੱਤਵਾਦੀ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ।

 

ਜਨਰਲ ਸਿੰਘ ਨੇ ਇੱਕ ਸਵਾਲ ਉੱਤੇ ਪੀਟੀਆਈ ਨੂੰ ਕਿਹਾ ਕਿ ਜੰਮੂ ਕਸ਼ਮੀਰ ਵਿਚ ਸੁਰੱਖਿਆ ਦੀ ਸਥਿਤੀ ਕੰਟਰੋਲ ਵਿੱਚ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਅੱਤਵਾਦੀ ਢਾਂਚਾ ਬਰਕਰਾਰ ਹੈ ਅਤੇ ਪਾਕਿਸਤਾਨ, ਭਾਰਤ ਵਿਰੋਧੀ ਆਪਣੀਆਂ ਸਰਗਰਮੀਆਂ ਵਿੱਚ ਲੱਗਾ ਹੋਇਆ ਹੈ। 


ਉਨ੍ਹਾਂ ਕਿਹਾ ਕਿ ਜੰਗਬੰਦੀ ਦੀ ਉਲੰਘਣਾ, ਸਰਹੱਦ ਪਾਰ ਤੋਂ ਘੁਸਪੈਠ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਾਅਲੀ ਕਰੰਸੀ ਦੇ ਪਸਾਰ ਦਾ ਮੁੱਦਾ ਹੈ। ਪਾਕਿਸਤਾਨ, ਖ਼ਾਸ ਤੌਰ 'ਤੇ ਭਾਰਤ ਵਿਰੋਧੀ ਸਰਗਰਮੀਆਂ ਵਿੱਚ ਲੱਗਾ ਹੋਇਆ ਹੈ।  

ਜਨਰਲ ਸਿੰਘ ਨੇ ਕਿਹਾ ਕਿ ਮੈਂ ਮੈਨੂੰ ਤੁਹਾਨੂੰ ਭਰੋਸਾ ਦਿੰਦਾ ਹਾਂ ਕਿ ਅਜਿਹੀ ਹਰ ਕੋਸ਼ਿਸ਼ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਾਂਗੇ ਅਤੇ ਪਾਕਿਸਤਾਨ ਆਪਣੇ ਇਰਾਦਿਆਂ ਵਿਚ ਸਫ਼ਲ ਨਹੀਂ ਹੋਵੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Pakistan Anti India Activity Continue Near LoC Says Army