ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ, ਪਾਕਿ ਆਰਮੀ ਚੀਫ਼  


ਭਾਰਤ ਸਰਕਾਰ ਵੱਲੋਂ ਕਸ਼ਮੀਰ ਦਾ ਵਿਸ਼ੇਸ਼ ਦਰਜਾ (ਆਰਟੀਕਲ 370) ਨੂੰ ਖ਼ਤਮ ਕੀਤੇ ਜਾਣ ਉੱਤੇ ਪਾਕਿਸਤਾਨ ਸੈਨਾ ਬੌਖਲਾਹਟ ਵਿੱਚ ਸਾਹਮਣੇ ਆਈ ਹੈ। ਪਾਕਿ ਆਰਮੀ ਚੀਫ਼ ਜਨਰਲ ਕਮਰ ਬਾਜਵਾ ਨੇ ਕਿਹਾ ਕਿ ਉਹ ਕਸ਼ਮੀਰੀਆਂ ਤੇ ਉਨ੍ਹਾਂ ਦੇ ਸੰਘਰਸ਼ ਦਾ ਸਮਰੱਥਨ ਕਰਨ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਆਰਟੀਕਲ 370 ਨੂੰ ਹਟਾਉਣ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

 

ਜਨਰਲ ਬਾਜਵਾ ਨੇ ਪਾਕਿਸਤਾਨੀ ਸੈਨਾ ਦੇ ਹੈੱਡ ਕੁਆਰਟਰ ਰਾਵਲਪਿੰਡੀ ਵਿੱਚ ਸੈਨਾ ਦੇ ਮੁੱਖ ਕਮਾਂਡਰਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਚਰਚਾ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੇ ਜੰਮੂ ਕਸ਼ਮੀਰ ਨੂੰ ਲੈ ਕੇ ਆਪਣਾ ਸਟੈਂਡ ਕਲੀਅਰ ਕੀਤਾ।

 

ਪਾਕਿ ਆਰਮੀ ਦੇ ਬੁਲਾਰੇ ਅਸ਼ੀਫ ਗਫੂਰ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਦੀ ਸੈਨਾ ਆਪਣੀ ਸਰਕਾਰ ਦੇ ਹੱਕ ਦਾ ਪੂਰੀ ਤਰ੍ਹਾਂ ਸਮਰੱਥਨ ਕਰਦੀ ਹੈ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਨੂੰ ਮਨਜ਼ੂਰ ਨਹੀਂ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਦੇ ਨਹੀਂ ਲੱਗਾ ਕਿ ਕਸ਼ਮੀਰ ਤੋਂ ਦਹਾਕੇ ਪੁਰਾਣਾ ਕਾਨੂੰਨ 370 ਜਾਂ 35ਏ ਹਟਾਇਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸੈਨਾ ਕਸ਼ਮੀਰੀਆਂ ਦੇ ਸੰਘਰਸ਼ ਵਿੱਚ ਉਨ੍ਹਾਂ ਨਾਲ ਪੂਰਾ ਤਰ੍ਹਾਂ ਨਾਲ ਖੜੀ ਹੈ। ਉਨ੍ਹਾਂ ਨੂੰ ਸਮੱਰਥਨ ਦੇਣ ਲਈ ਪਾਕਿਸਤਾਨ ਸੈਨਾ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Army Chief said that they will go to any extent to support Kashmiris over Article 370