ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਫੌਜ ਨੇ ਉਰੀ ਸੈਕਟਰ ’ਚ ਕੀਤੀ ਗੋਲੀਬਾਰੀ

ਪਾਕਿ ਫੌਜ ਨੇ ਉਰੀ ਸੈਕਟਰ ’ਚ ਕੀਤੀ ਗੋਲੀਬਾਰੀ

ਪਾਕਿਸਤਾਨੀ ਫੌਜ ਵੱਲੋਂ ਜੰਮੂ ਕਸ਼ਮੀਰ ਦੇ ਉਰੀ ਸੈਕਟਰ ਵਿਚ ਭਾਰਤੀ ਚੌਕੀਆਂ ਉਤੇ ਬੁੱਧਵਾਰ ਨੂੰ ਗੋਲੀਬਾਰੀ ਕੀਤੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਹਵਾਈ ਫੌਜ ਨੇ ਮੰਗਲਵਾਰ ਨੁੰ ਪਾਕਿਸਤਾਨ ਵਿਚ ਜੈਸ਼ ਏ ਮੁਹੰਮਦ ਦੇ ਅੱਤਵਾਦੀ ਕੈਂਪਾਂ ਉਤੇ ਹਵਾਈ ਹਮਲਾ ਕੀਤਾ ਜਿਸਦੇ ਬਾਅਦ ਗੁਆਢੀ ਦੇਸ਼ ਨੇ ਬੁੱਧਵਾਰ ਨੂੰ ਇਹ ਗੋਲੀਬਾਰੀ ਕੀਤੀ।

 

ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਬੁੱਧਵਾਰ ਤੜਕੇ ਭਾਰਤੀ ਚੌਕੀਆਂ ਵੱਲ ਗੋਲੇ ਦਾਗੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

 

ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੀ ਇਸ ਹਰਕਤ ਦਾ ਬਰਾਬਰੀ ਨਾਲ ਜਵਾਬ ਦਿੱਤਾ ਹੈ।  ਉਨ੍ਹਾਂ ਦੱਸਿਆ ਕਿ ਖਬਰ ਮਿਲਣ ਤੱਕ ਉਰੀ ਸੈਕਟਰ ਕੰਟਰੋਲ ਰੇਖਾ ਦੇ ਨੇੜੇ ਗੋਲੀਬਾਰੀ ਜਾਰੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Army firing in Uri sector