ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਵੱਲੋਂ ਪੁੰਛ ’ਚ ਗੋਲੀਬੰਦੀ ਦੀ ਉਲੰਘਣਾ

ਪਾਕਿ ਵੱਲੋਂ ਪੁੰਛ ’ਚ ਗੋਲੀਬੰਦੀ ਦੀ ਉਲੰਘਣਾ

ਪਾਕਿਸਤਾਨੀ ਫੌਜ ਨੇ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨੇੜੇ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਕੇ ਇਕ ਵਾਰ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ। ਰੱਖਿਆ ਬੁਲਾਰੇ ਨੇ ਦੱਸਿਆ ਕਿ ਕ੍ਰਿਸ਼ਨਾ ਘਾਟੀ ਸੈਕਟਰ ਉਤੇ ਸਵੇਰੇ ਕਰੀਬ ਪੌਣੇ ਅੱਠ ਵਜੇ ਮੋਰਟਾਰ ਦਾਗੇ ਗਏ ਅਤੇ ਗੋਲੀਬਾਰੀ ਕੀਤੀ ਗਈ।

 

ਉਨ੍ਹਾਂ ਦੱਸਿਆ ਕਿ ਭਾਰਤੀ ਫੌਜ ਨੇ ਇਸਦਾ ਮੂੰਹਤੋੜ ਜਵਾਬ ਦਿੱਤਾ। ਆਖਿਰੀ ਖਬਰ ਮਿਲਣ ਤੱਕ ਦੋਵਾਂ ਵੱਲੋਂ ਗੋਲੀਬਾਰੀ ਜਾਰੀ ਸੀ। ਬੁਲਾਰੇ ਨੇ ਦੱਸਿਆ ਕਿ ਭਾਰਤ ਵੱਲ ਕਿਸੇ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ।

 

ਜ਼ਿਕਰਯੋਗ ਹੈ ਕਿ ਪਾਕਿਸਤਾਨ ਫੌਜ ਨੇ ਸ਼ਾਹਪੁਰ–ਕੇਰਨੀ ਸੈਕਟਰ ਵਿਚ ਇਕ ਸਤੰਬਰ ਨੂੰ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ਵਿਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਸੀ। ਪੁੰਛ ਅਤੇ ਰਾਜੌਰੀ ਜ਼ਿਲ੍ਹੇ ਵਿਚ ਜੁਲਾਈ ਤੋਂ ਅਜੇ ਤੱਕ ਗੋਲੀਬੰਦੀ ਉਲੰਘਣਾ ਦੀ ਘਟਨਾ ਵਿਚ ਛੇ ਜਵਾਨ ਅਤੇ ਦੋ ਹੋਰ ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan Ceasefire Violation At Punch Indian Army Retaliate