ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁੰਛ ’ਚ ਕੰਟਰੋਲ ਰੇਖਾ ’ਤੇ ਪਾਕਿ ਨੇ ਕੀਤੀ ਗੋਲੀਬੰਦੀ ਦੀ ਉਲੰਘਣਾ

ਪੁੰਛ ’ਚ ਕੰਟਰੋਲ ਰੇਖਾ ’ਤੇ ਪਾਕਿ ਨੇ ਕੀਤੀ ਗੋਲੀਬੰਦੀ ਦੀ ਉਲੰਘਣਾ

ਪਾਕਿਸਤਾਨ ਨੇ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਉਤੇ ਗੋਲੀਬਾਰੀ ਅਤੇ ਮੋਟਰਾਰ ਨਾਲ ਗੋਲੇ ਦਾਗੇ। ਇਕ ਅਧਿਕਾਰੀ ਨੇ ਇੱਥੇ ਜਾਣਕਾਰੀ ਦਿੱਤੀ। ਰੱਖਿਆ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਇਸ ਗੋਲੀਬਾਰੀ ਦਾ ਮਾਕੂਲ ਜਵਾਬ ਦੇ ਰਹੀ ਹੈ।

 

ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਫੌਜ ਨੇ ਪੁੰਛ ਜ਼ਿਲ੍ਹੇ ਦੇ ਮੇਂਢਰ ਵਿਚ ਪੁਰਵਾਹਨ ਸਾਢੇ ਗਿਆਰਾ ਵਜੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਨਾਲ ਗੋਲੇ ਦਾਗ ਕੇ ਗੋਲੀਬੰਦੀ ਦੀ ਉਲੰਘਣਾ ਕੀਤੀ।

 

ਅਧਿਕਾਰੀ ਨੇ ਦੱਸਿਆ ਕਿ ਪੁੰਛ ਅਤੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਉਤੇ ਪਾਕਿਸਤਾਨ ਫੌਜ ਵੱਲੋਂ ਲਗਾਤਾਰ ਤੀਜੇ ਦਿਨ ਗੋਲੀਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ।

 

ਇਸ ਮਹੀਨੇ ਪਾਕਿਸਤਾਨ ਫੌਜ ਵੱਲੋਂ ਸੀਮਾ ਪਾਰ ਤੋਂ ਹੋਈ ਗੋਲੀਬਾਰੀ ਵਿਚ ਤਿੰਨ ਜਵਾਨ ਸ਼ਹੀਦ ਹੋ ਗਏ ਅਤੇ ਇਕ ਵਿਅਕਤੀ ਦੀ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pakistan ceasefire violation near loc