ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਨਵਜੋਤ ਸਿੱਧੂ ਨੂੰ ਭੇਜਿਆ ਸੱਦਾ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਣ ਦਾ ਫੈਸਲਾ ਕੀਤਾ ਹੈ।

 

ਸੈਨੇਟਰ ਫੈਸਲ ਜਾਵੇਦ ਖਾਨ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਿਰਦੇਸ਼ਾਂ ‘ਤੇ ਨਵਜੋਤ ਸਿੰਘ ਸਿੱਧੂ ਨਾਲ ਟੈਲੀਫੋਨ ਗੱਲਬਾਤ ਕੀਤੀ ਤੇ 9 ਨਵੰਬਰ ਨੂੰ ਉਨ੍ਹਾਂ ਨੂੰ ਪਾਕਿਸਤਾਨ ਸੱਦਿਆ ਹੈ।

 

ਦੱਸ ਦਈਏ ਕਿ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਲਈ ਵੀ ਸੱਦਿਆ ਸੀ। ਜਿਸ ਤੋਂ ਬਾਅਦ ਸਿੱਧੂ ਉਥੇ ਗਏ ਤੇ ਚਰਚਾ ਚ ਵੀ ਰਹੇ।

 

ਇਥੇ ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਬੈਚ ਦੀ ਸੂਚੀ ਜਾਰੀ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਦੀਪ ਪੁਰੀ 575 ਵਿਅਕਤੀਆਂ ਵਿੱਚ ਸ਼ਾਮਲ ਹਨ ਜੋ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ ਦਾ ਹਿੱਸਾ ਹੋਣਗੇ।

 

ਕੇਂਦਰ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਭਾਰਤ ਨੇ ਮੰਗਲਵਾਰ ਨੂੰ ਪਾਕਿਸਤਾਨ ਨਾਲ 575 ਲੋਕਾਂ ਦੀ ਸੂਚੀ ਸਾਂਝੀ ਕੀਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਵੀ ਇਸ ਸਮੂਹ ਦਾ ਹਿੱਸਾ ਹੋਣਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan decided to send invitation to Navjot Singh Sidhu for Kartarpur Corridor opening ceremony