ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਾਕਿਸਤਾਨ ਵੱਲੋਂ LoC ’ਤੇ ਮੁੜ ਗੋਲੀਬੰਦੀ ਦੀ ਉਲੰਘਣਾ

​​​​​​​ਪਾਕਿਸਤਾਨ ਵੱਲੋਂ LoC ’ਤੇ ਮੁੜ ਗੋਲੀਬੰਦੀ ਦੀ ਉਲੰਘਣਾ

ਪਾਕਿਸਤਾਨੀ ਰੇਂਜਰਾਂ ਨੇ ਅੱਜ ਮੰਗਲਵਾਰ ਨੂੰ ਜੰਮੂ–ਕਸ਼ਮੀਰ ’ਚ ਕੰਟਰੋਲ ਰੇਖਾ (LoC) ’ਤੇ ਗੋਲੀਬੰਦੀ ਦੀ ਇੱਕ ਵਾਰ ਫਿਰ ਉਲੰਘਣਾ ਕੀਤੀ ਤੇ ਪੁੰਛ ਜ਼ਿਲ੍ਹੇ ਵਿੱਚ ਸਰਹੱਦੀ ਚੌਕੀਆਂ ਉੱਤੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ।

 

 

ਰੱਖਿਆ ਬੁਲਾਰੇ ਨੇ ਦੱਸਿਆ ਕਿ ਭਾਰਤੀ ਫ਼ੌਜਾਂ ਪਾਕਿਸਤਾਨ ਦੀ ਇਸ ਗੋਲੀਬਾਰੀ ਦਾ ਵਾਜਬ ਜਵਾਬ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਵੇਰੇ 7:40 ਵਜੇ ਪਾਕਿਸਤਾਨੀ ਫ਼ੌਜ ਨੇ ਬਿਨਾ ਵਜ੍ਹਾ ਗੋਲੀਬਾਰੀ ਦੀ ਉਲੰਘਣਾ ਕੀਤੀ ਤੇ ਪੁੰਛ ਜ਼ਿਲ੍ਹੇ ਦੇ ਕਿਰਨੀ ਖੇਤਰ ਵਿੱਚ ਕੰਟਰੋਲ ਰੇਖਾ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ।

 

 

ਚਸ਼ਮਦੀਦ ਗਵਾਹਾਂ ਮੁਤਾਬਕ ਇਹ ਗੋਲੀਬਾਰੀ ਸਵੇਰੇ 8:00 ਵਜੇ ਤੱਕ ਚੱਲਦੀ ਰਹੀ।

 

 

ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਰਾਤ ਵੀ ਪਾਕਿਸਤਾਨੀ ਰੇਂਜਰਾਂ ਨੇ ਹੀਰਾਨਗਰ ਸੈਕਟਰ ’ਚ ਮਨਿਆਰੀ–ਚੋਰਗਲੀ ਖੇਤਰ ’ਚ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ। ਸਰਹੱਦ ਦੀ ਸੁਰੱਖਿਆ ਵਿੱਚ ਤਾਇਨਾਤ BSF ਨੇ ਵੀ ਇਸ ਦਾ ਜਵਾਬ ਦਿੱਤਾ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Pakistan defies ceasefire again on LoC