ਪਾਕਿਸਤਾਨ ਨੇ ਬੁੱਧਵਾਰ ਨੂੰ ਭਾਰਤ ਸਰਕਾਰ ਦੀ ਉਸ ਬੇਨਤੀ ਨੂੰ ਠੁਕਰਾ ਦਿੱਤਾ ਜਿਸ ਚ ਕੇਂਦਰ ਨੇ ਪਾਕਿਸਤਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਹਾਜ਼ਾਂ ਨੂੰ ਰਸਤਾ ਦੇਣ ਲਈ ਕਿਹਾ ਸੀ।
ਇਸ ਹਫਤੇ ਦੇ ਅਖੀਰ ਚ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਫੇਰੀ ਦੇ ਮੱਦੇਨਜ਼ਰ ਪਾਕਿਸਤਾਨ ਤੋਂ ਉਸ ਦੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਆਗਿਆ ਮੰਗੀ ਗਈ ਸੀ।
ਮੋਦੀ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਸਾਲਾਨਾ ਸੈਸ਼ਨ ਚ ਸ਼ਾਮਲ ਹੋਣ ਲਈ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਕਰਨ ਵਾਲੇ ਹਨ।
ਉਹ 21 ਤੋਂ 27 ਸਤੰਬਰ ਤੱਕ ਅਮਰੀਕਾ ਦੇ ਦੌਰੇ ‘ਤੇ ਹੋਣਗੇ।
ਇਸ ਮਹੀਨੇ ਦੇ ਸ਼ੁਰੂ ਚ ਪਾਕਿਸਤਾਨ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਜਹਾਜ਼ ਨੂੰ ਵੀ ਰਸਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਜਾਣ ਲਈ ਪਾਕਿ ਦੇ ਏਅਰਸਪੇਸ ਦੀ ਵਰਤੋਂ ਕੀਤੀ ਸੀ।
ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਪਾਕਿਸਤਾਨ ਭਾਰਤ ਨੂੰ ਆਪਣੇ ਹਵਾਈ ਖੇਤਰ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੀ ਧਮਕੀ ਦੇ ਰਿਹਾ ਹੈ। ਹਾਲਾਂਕਿ ਪਾਕਿ ਨੇ ਆਪਣੇ ਹਵਾਈ ਖੇਤਰ ਦੀ ਵਰਤੋਂ ਬਾਰੇ ਭਾਰਤ 'ਤੇ ਅੰਸ਼ਕ ਪਾਬੰਦੀ ਲਗਾ ਦਿੱਤੀ ਹੈ।
.